ਹੈਰੋਇਨ ਤੇ ਡਰੱਗ ਮਨੀ ਸਣੇ ਕਾਬੂ
ਕਾਦੀਆਂ: ਪੁਲੀਸ ਨੇ 92 ਗ੍ਰਾਮ ਹੈਰੋਇਨ, 5500 ਰੁਪਏ ਡਰੱਗ ਮਨੀ ਅਤੇ ਕੰਪਿਊਟਰ ਕੰਡੇ ਸਣੇ ਨੌਜਵਾਨ ਨੂੰ ਕਾਬੂ ਕਰ ਕੇ ਉਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਕਾਦੀਆਂ ਦੇ ਮੁਖੀ ਸਬ ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਏਐੱਸਆਈ ਰਛਪਾਲ ਸਿੰਘ ਸਮੇਤ ਪੁਲੀਸ ਪਾਰਟੀ ਗਸ਼ਤ ਕਰਦਿਆਂ ਇਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਦੇ ਹੱਥ ਵਿੱਚ ਫੜੇ ਮੋਮੀ ਲਿਫ਼ਾਫ਼ੇ ਵਿੱਚੋਂ 92 ਗ੍ਰਾਮ ਹੈਰੋਇਨ, ਜੇਬ ਵਿੱਚੋਂ 5500 ਰੁਪਏ ਡਰੱਗ ਮਨੀ ਅਤੇ ਕੰਪਿਊਟਰ ਕੰਡਾ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਰਾਮ ਸਿੰਘ ਉਰਫ ਰਾਮਾ ਵਾਸੀ ਭੈਣੀ ਬਾਂਗਰ, ਥਾਣਾ ਕਾਦੀਆਂ ਵਜੋਂ ਹੋਈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਰਾਮ ਸਿੰਘ ਉਰਫ ਰਾਮਾ ਵਿਰੁੱਧ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਥਾਣਾ ਕਾਦੀਆਂ ਅਤੇ ਥਾਣਾ ਸ੍ਰੀਹਰਗੋਬਿੰਦਪੁਰ ਵਿੱਚ ਇਕ ਇਕ ਮੁਕੱਦਮਾ ਦਰਜ ਹੈ ਤੇ ਹੁਣ ਐਨਡੀਪੀਐਸ ਐਕਟ ਤਹਿਤ ਤੀਸਰਾ ਮੁਕੱਦਮਾ ਦਰਜ ਹੋਇਆ ਹੈ ਅਤੇ ਇਸ ਤੋਂ ਇਲਾਵਾ ਮੁਲਜ਼ਮ ਵਿਰੁੱਧ ਲੜਾਈ, ਲੁੱਟ ਖੋਹ, ਅਸਲਾ ਐਕਟ ਅਤੇ ਚੋਰੀ ਦਾ ਮੁਕੱਦਮਾ ਵੀ ਦਰਜ ਹੈ। -ਨਿੱਜੀ ਪੱਤਰ ਪ੍ਰੇਰਕ
