ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਣੇ ਕਾਬੂ
ਪੱਤਰ ਪ੍ਰੇਰਕ ਫਗਵਾੜਾ, 17 ਜੂਨ ਸਿਟੀ ਪੁਲੀਸ ਨੇ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਪਾਰਟੀ ਨੇ ਅਰਬਨ ਅਸਟੇਟ ਲਾਗਿਉਂ ਇੱਕ ਵਿਅਕਤੀ ਜੋ ਪੈਦਲ ਆ ਰਿਹਾ ਸੀ, ਉਸ ਨੂੰ...
Advertisement
ਪੱਤਰ ਪ੍ਰੇਰਕ
ਫਗਵਾੜਾ, 17 ਜੂਨ
Advertisement
ਸਿਟੀ ਪੁਲੀਸ ਨੇ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਪਾਰਟੀ ਨੇ ਅਰਬਨ ਅਸਟੇਟ ਲਾਗਿਉਂ ਇੱਕ ਵਿਅਕਤੀ ਜੋ ਪੈਦਲ ਆ ਰਿਹਾ ਸੀ, ਉਸ ਨੂੰ ਕਾਬੂ ਕਰਕੇ ਚੈਕਿੰਗ ਦੌਰਾਨ 60 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਮੁਲਜ਼ਮ ਦੀ ਪਛਾਣ ਸ਼ਿਵਾ ਵਾਸੀ ਗਲੀ ਨੰਬਰ 4 ਗੋਬਿੰਦਪੁਰਾ ਵਜੋਂ ਹੋਈ ਹੈ। ਇਸੇ ਤਰ੍ਹਾਂ ਸਤਨਾਮਪੁਰਾ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਮਹੇੜੂ ਲਾਗਿਉਂ ਰੋਹਿਤ ਵਾਸੀ ਖਾੜਕੂਵਲਾ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
Advertisement
×