ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਇੱਕ ਵਿਅਕਤੀ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਕੇ ਉਸ ਦੇ ਕੋਲੋਂ ਤਿੰਨ ਕਿਲੋ 158 ਗ੍ਰਾਮ ਹੈਰੋਇਨ ਅਤੇ 2 ਪਿਸਤੌਲ, ਮੈਗਜ਼ੀਨ ਤੇ ਗੋਲੀਆਂ ਬਰਾਮਦ ਕੀਤੀਆਂ ਹਨ।ਇਸ ਸਬੰਧੀ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਗੁਰਦੇਵ ਸਿੰਘ ਵਾਸੀ ਪਿੰਡ ਨਿਸੋਕੇ ਵਜੋਂ ਹੋਈ ਹੈ, ਜਿਸ ਦੇ ਕੋਲੋਂ ਪੁਲੀਸ ਨੇ ਤਿੰਨ ਕਿਲੋ 158 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਉਸ ਕੋਲੋਂ ਦੋ ਪਿਸਤੌਲ ਜਿਨ੍ਹਾਂ ਵਿੱਚ 30 ਬੋਰ ਦਾ ਪਿਸਤੌਲ ਸਮੇਤ ਚਾਰ ਮੈਗਜ਼ੀਨ, 50 ਰੌਂਦ ਅਤੇ ਇੱਕ ਨੌਂ ਐੱਮਐੱਮ ਦਾ ਗਲੋਕ ਪਿਸਤੌਲ ਸਮੇਤ ਮੈਗਜ਼ੀਨ ਅਤੇ 50 ਰੌਂਦ ਸ਼ਾਮਿਲ ਹਨ। ਪੁਲੀਸ ਨੇ ਇਸ ਸਬੰਧ ਵਿੱਚ ਥਾਣਾ ਰਮਦਾਸ ਵਿੱਚ ਐੱਨਡੀਪੀਐੱਸ ਅਤੇ ਅਸਲਾ ਐਕਟ ਦੀ ਧਾਰਾ ਹੇਠ ਕੇਸ ਦਰਜ ਕੀਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।