ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ
ਥਾਣਾ ਸਿਟੀ ਦੀ ਪੁਲੀਸ ਨੇ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਵਿੰਦਰ ਸਿੰਘ ਵਾਸੀ ਪਿੰਡ ਅਟਲਾਂ ਥਾਣਾ ਘੱਗਾ ਵਜੋਂ ਹੋਈ ਹੈ। ਮਾਮਲੇ ਦੇ ਜਾਂਚ ਅਧਿਕਾਰੀ ਸਿਟੀ ਪੁਲੀਸ ਦੇ ਏਐੱਸਆਈ ਪੂਰਨ ਸਿੰਘ ਨੇ ਦੱਸਿਆ ਕਿ...
Advertisement
ਥਾਣਾ ਸਿਟੀ ਦੀ ਪੁਲੀਸ ਨੇ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਵਿੰਦਰ ਸਿੰਘ ਵਾਸੀ ਪਿੰਡ ਅਟਲਾਂ ਥਾਣਾ ਘੱਗਾ ਵਜੋਂ ਹੋਈ ਹੈ। ਮਾਮਲੇ ਦੇ ਜਾਂਚ ਅਧਿਕਾਰੀ ਸਿਟੀ ਪੁਲੀਸ ਦੇ ਏਐੱਸਆਈ ਪੂਰਨ ਸਿੰਘ ਨੇ ਦੱਸਿਆ ਕਿ ਸ਼ੁਭਮ ਕੁਮਾਰ ਵਾਸੀ ਗੁਰੂ ਨਾਨਕ ਨਗਰ, ਮਲਕਾਣਾ ਪੱਟੀ ਸਮਾਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ 12 ਅਗਸਤ ਨੂੰ ਉਸ ਨੇ ਅੰਬੇਡਕਰ ਚੌਕ ’ਤੇ ਸਥਿਤ ਇੱਕ ਬੈਂਕ ਦੇ ਬਾਹਰ ਆਪਣਾ ਮੋਟਰਸਾਈਕਲ ਖੜ੍ਹਾ ਕੀਤਾ ਅਤੇ ਅੰਦਰ ਗਿਆ ਪਰ ਵਾਪਸ ਆਉਣ ’ਤੇ ਮੋਟਰਸਾਈਕਲ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਨੇ ਮੋਟਰਸਾਈਕਲ ਚੋਰੀ ਕਰ ਲਿਆ ਸੀ, ਜਿਸ ਨੂੰ ਪੁਲੀਸ ਨੇ ਹੁਣ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।
Advertisement
Advertisement
×

