ਸਾਢੇ ਤਿੰਨ ਕਿਲੋ ਹੈਰੋਇਨ ਸਣੇ ਕਾਬੂ
ਪੁਲੀਸ ਦੇ ਸਪੈਸ਼ਲ ਸੈੱਲ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 3 ਕਿਲੋ 420 ਗ੍ਰਾਮ ਹੈਰੋਇਨ, ਦੋ ਲੱਖ ਰੁਪਏ ਭਾਰਤੀ ਕਰੰਸੀ ਦੀ ਡਰੱਗ ਮਨੀ ਅਤੇ ਗੱਡੀ ਬਰਾਮਦ ਕੀਤੀ ਹੈ। ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਿਆਂ ਦੇ...
Advertisement
ਪੁਲੀਸ ਦੇ ਸਪੈਸ਼ਲ ਸੈੱਲ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 3 ਕਿਲੋ 420 ਗ੍ਰਾਮ ਹੈਰੋਇਨ, ਦੋ ਲੱਖ ਰੁਪਏ ਭਾਰਤੀ ਕਰੰਸੀ ਦੀ ਡਰੱਗ ਮਨੀ ਅਤੇ ਗੱਡੀ ਬਰਾਮਦ ਕੀਤੀ ਹੈ। ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਿਆਂ ਦੇ ਖ਼ਾਤਮੇ ਲਈ ਡੀਸੀਪੀ ਮਨਪ੍ਰੀਤ ਸਿੰਘ, ਡੀਸੀਪੀ ਪਰਮਜੀਤ ਸਿੰਘ ਤੇ ਹੋਰ ਅਧਿਕਾਰੀਆਂ ਦੀ ਦੇਖ-ਰੇਖ ਹੇਠ ਇੰਸਪੈਕਟਰ ਜਸਪਾਲ ਸਿੰਘ ਦੀ ਅਗਵਾਈ ਵਿੱਚ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਗਿਆ। ਗਸ਼ਤ ਦੌਰਾਨ ਸੁਦਾਮਾ ਵਿਹਾਰ ਮਾਰਗ ਤੋਂ ਜਲੰਧਰ ਇਨਕਲੇਵ ਮਾਰਗ ਵੱਲ ਜਾ ਰਹੀ ਪੁਲੀਸ ਟੀਮ ਨੇ ਇੱਕ ਸ਼ੱਕੀ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ 3.424 ਕਿਲੋ ਹੈਰੋਇਨ ਅਤੇ ਦੋ ਲੱਖ ਰੁਪਏ ਨਕਦੀ ਬਰਾਮਦ ਕੀਤੀ ਗਈ। ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਸਦਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਤਿੰਨ ਕੇਸ ਦਰਜ ਹਨ।
Advertisement
Advertisement
×