rvind K. Bansal ਨੇ ਅਹੁਦਾ ਸੰਭਾਲਿਆ
ਪ੍ਰੋ. ਅਰਵਿੰਦ ਕੇ ਬਾਂਸਲ ਨੇ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ ਕੇ ਜੀ ਪੀ ਟੀ ਯੂ ) ਦੇ 21ਵੇਂ ਉਪ ਕੁਲਪਤੀ ਵਜੋਂ ਅਧਿਕਾਰਤ ਤੌਰ ’ਤੇ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਨੇ 25 ਅਗਸਤ ਨੂੰ ਯੂਨੀਵਰਸਿਟੀ ਦੇ ਮੁਹਾਲੀ ਕੈਂਪਸ ਵਿੱਚ...
ਪ੍ਰੋ. ਅਰਵਿੰਦ ਕੇ ਬਾਂਸਲ ਨੇ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ ਕੇ ਜੀ ਪੀ ਟੀ ਯੂ ) ਦੇ 21ਵੇਂ ਉਪ ਕੁਲਪਤੀ ਵਜੋਂ ਅਧਿਕਾਰਤ ਤੌਰ ’ਤੇ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਨੇ 25 ਅਗਸਤ ਨੂੰ ਯੂਨੀਵਰਸਿਟੀ ਦੇ ਮੁਹਾਲੀ ਕੈਂਪਸ ਵਿੱਚ ਅਹੁਦਾ ਸੰਭਾਲਿਆ ਸੀ। ਅੱਜ ਉਨ੍ਹਾਂ ਨੇ ਜਲੰਧਰ-ਕਪੂਰਥਲਾ ਹਾਈਵੇਅ ’ਤੇ ਸਥਿਤ ਯੂਨੀਵਰਸਿਟੀ ਦੇ ਮੁੱਖ ਕੈਂਪਸ ਦਾ ਪਹਿਲੀ ਵਾਰ ਦੌਰਾ ਕੀਤਾ। ਇਸ ਮੌਕੇ ਪ੍ਰੋ. ਬਾਂਸਲ ਨੇ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕਰ ਕੇ ਵੱਖ-ਵੱਖ ਵਿਭਾਗਾਂ ਦੇ ਕੰਮ-ਕਾਜ ਬਾਰੇ ਵਿਸਤਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਅਕਾਦਮਿਕ ਅਤੇ ਪ੍ਰਸ਼ਾਸਕੀ ਪ੍ਰਕਿਰਿਆਵਾਂ ਵਿੱਚ ਕੁਸ਼ਲਤਾ, ਪਾਰਦਰਸ਼ਤਾ ਅਤੇ ਨਵੀਨਤਾ ਨੂੰ ਤਰਜੀਹ ਦੇਣ ’ਤੇ ਜ਼ੋਰ ਦਿੱਤਾ। ਰਜਿਸਟਰਾਰ ਡਾ. ਨਵਦੀਪਕ ਸੰਧੂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਵਿਭਾਗਾਂ ਦੇ ਤਰਜੀਹੀ ਕੰਮਾਂ ਦੀ ਸਮੀਖਿਆ ਕੀਤੀ ਅਤੇ ਯੂਨੀਵਰਸਿਟੀ ਦੇ ਅਕਾਦਮਿਕ ਤੇ ਖੋਜ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਲਈ ਰਣਨੀਤੀਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਪ੍ਰੋ. ਬਾਂਸਲ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਤਕਨੀਕੀ ਸਿੱਖਿਆ ਦੇ ਵਿਸ਼ਵ ਪੱਧਰੀ ਕੇਂਦਰ ਵਜੋਂ ਵਿਕਸਤ ਕਰਨ ਲਈ ਅੰਤਰ-ਵਿਸ਼ਿਆ ਸਿੱਖਿਆ, ਖੋਜ ਤੇ ਗਲੋਬਲ ਮਿਆਰਾਂ ’ਤੇ ਧਿਆਨ ਦਿੱਤਾ ਜਾਵੇਗਾ। ਯੂਨੀਵਰਸਿਟੀ ਦੇ ਫੈਕਲਟੀ ਮੈਂਬਰਾਂ, ਅਧਿਕਾਰੀਆਂ ਅਤੇ ਸਟਾਫ਼ ਨੇ ਨਵੇਂ ਉਪ-ਕੁਲਪਤੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

