ਜਲੰਧਰ (ਨਿੱਜੀ ਪੱਤਰ ਪ੍ਰੇਰਕ): ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਪੰਜਾਬ ਪੁਲੀਸ ਦੇ ਇੱਕ ਏਐੱਸਆਈ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਕੋਦਰ ਇਲਾਕੇ ਦੀ ਇਕ ਨਰਸ ਕੋਲੋਂ ਇਲਾਜ ਦੌਰਾਨ ਇਕ ਬੱਚੇ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਨਰਸ ਨੂੰ ਨਕੋਦਰ ਥਾਣੇ ਦੇ ਏਐੱਸਆਈ ਮੁਲਖ ਰਾਜ ਨੇ ਡਰਾਇਆ ਤੇ ਉਸ ਤੋਂ ਰਿਸ਼ਵਤ ਮੰਗੀ। ਨਰਸ ਨੇ ਵਿਜੀਲੈਂਸ ਨੂੰ ਇਸ ਦੀ ਸ਼ਿਕਾਇਤ ਦਿੱਤੀ। ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ। ਅੱਜ ਜਿਵੇਂ ਹੀ ਏਐਸਆਈ ਨੇ ਉਸ ਤੋਂ 5000 ਰੁਪਏ ਦੀ ਰਿਸ਼ਵਤ ਲਈ, ਵਿਜੀਲੈਂਸ ਟੀਮ ਨੇ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।