ਫਗਵਾੜਾ: ਐੱਸਪੀ ਹਰਿੰਦਰਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਰਵਿੰਦਰ ਸਿੰਘ ਵਾਸੀ ਪਿੰਡ ਢੱਡੇ ਨੇ ਦੱਸਿਆ ਕਿ 18 ਜੂਨ ਨੂੰ ਉਹ ਆਪਣੇ ਖੇਤਾਂ ਵਿੱਚ ਗਿਆ ਸੀ ਤੇ ਵਾਪਸੀ ਵੇਲੇ ਬਲਜੀਤ ਸਿੰਘ ਦੇ ਖੇਤਾਂ ਲਾਗੇ ਪਹੁੰਚਿਆ ਤਾਂ ਉਸ ਨੇ ਆਪਣਾ ਟਰੈਕਟਰ ਉਸ ਦੇ ਮੋਟਰਸਾਈਕਲ ਵਿੱਚ ਮਾਰਿਆ ਤੇ ਉਸ ਦੀ ਪਤਨੀ ਮਨਜੀਤ ਕੌਰ ਵੀ ਆ ਗਈ ਤੇ ਦੋਹਾਂ ਨੇ ਉਸ ਦੀ ਕਥਿਤ ਤੌਰ ’ਤੇ ਕੁੱਟਮਾਰ ਕੀਤੀ। ਪੁਲੀਸ ਨੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। -ਪੱਤਰ ਪ੍ਰੇਰਕ