ਪੱਤਰ ਪ੍ਰੇਰਕ
ਫਗਵਾੜਾ, 25 ਜਨਵਰੀ
ਪਿੰਡ ਮਹੇੜੂ ਵਿੱਚ ਲਾਅ ਗੇਟ ਨਜ਼ਦੀਕ ਇੱਕ ਵਿਅਕਤੀ ਦੀ ਕੁੱਟਮਾਰ ਕਰ ਕੇ ਉਸਨੂੰ ਗੰਭੀਰ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਿਵਲ ਹਸਪਤਾਲ ’ਚ ਇਲਾਜ ਅਧੀਨ ਊਦੈ ਸਿੰਘ ਨੇ ਦੱਸਿਆ ਕਿ ਉਹ ਢਾਬਾ ਚਲਾਉਂਦਾ ਹੈ ਤੇ ਰਾਤ ਸਮੇਂ ਜਦੋਂ ਢਾਬੇ ਤੋਂ ਵਾਪਸ ਘਰ ਜਾ ਰਿਹਾ ਸੀ ਤਾਂ ਰਸਤੇ ’ਚ ਤਿੰਨ ਨੌਜਵਾਨਾਂ ਨੇ ਹਥਿਆਰਾਂ ਨਾਲ ਉਸਦੀ ਕੁੱਟਮਾਰ ਕੀਤੀ। ਉਸ ਨੂੰ ਸਿਵਲ ਹਸਪਤਾਲ ’ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਜਾਂਚ ਅਧਿਕਾਰੀ ਏਐੱਸਆਈ ਮੇਜਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਇਸ ਸਬੰਧੀ ਸੂਚਨਾ ਮਿਲੀ ਹੈ ਤੇ ਉਨ੍ਹਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।