ਸਹਾਇਕ ਸਿਵਲ ਸਰਜਨ ਨੂੰ ਧਮਕੀਆਂ ਮਿਲੀਆਂ
ਸਹਾਇਕ ਸਿਵਲ ਸਰਜਨ ਡਾ. ਜਸਪ੍ਰੀਤ ਸਿੰਘ ਨੂੰ ਕੁਝ ਦਿਨ ਪਹਿਲਾਂ ਕਿਸੇ ਵਿਦੇਸ਼ੀ ਫੋਨ ਨੰਬਰ ਤੋਂ ਧਮਕੀਆਂ ਮਿਲੀਆਂ ਹਨ| ਡਾ. ਜਸਪ੍ਰੀਤ ਸਿੰਘ ਨੇ ਇਹ ਮਾਮਲਾ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਧਿਆਨ ਵਿੱਚ ਲਿਆਂਦਾ ਹੈ| ਡਾ. ਜਸਪ੍ਰੀਤ ਸਿੰਘ ਨੇ ਦੱਸਿਆ...
ਸਹਾਇਕ ਸਿਵਲ ਸਰਜਨ ਡਾ. ਜਸਪ੍ਰੀਤ ਸਿੰਘ ਨੂੰ ਕੁਝ ਦਿਨ ਪਹਿਲਾਂ ਕਿਸੇ ਵਿਦੇਸ਼ੀ ਫੋਨ ਨੰਬਰ ਤੋਂ ਧਮਕੀਆਂ ਮਿਲੀਆਂ ਹਨ| ਡਾ. ਜਸਪ੍ਰੀਤ ਸਿੰਘ ਨੇ ਇਹ ਮਾਮਲਾ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਧਿਆਨ ਵਿੱਚ ਲਿਆਂਦਾ ਹੈ| ਡਾ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਵੇਲੇ ਆਪਣੀ ਡਿਊਟੀ ’ਤੇ ਆ ਰਿਹਾ ਸੀ ਤਾਂ ਪੱਟੀ ਦੀਆਂ ਕਚਹਿਰੀਆਂ ਨੇੜੇ ਉਨ੍ਹਾਂ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰ ਕੇ ਧਮਕੀ ਦਿੱਤੀ ਗਈ ਤੇ ਉਸ ਨੂੰ ਵਿਭਾਗੀ ਕੰਮ ਕਰਨ ਤੋਂ ਰੋਕਿਆ ਗਿਆ| ਇਸ ਸਬੰਧੀ ਥਾਣਾ ਪੱਟੀ ਸਿਟੀ ਦੀ ਪੁਲੀਸ ਨੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕੀਤੀ ਹੈ|
ਸਰਕਾਰ ਹਰ ਫਰੰਟ ’ਤੇ ਅਸਫਲ: ਅੰਗੁਰਾਲ
ਭੋਗਪੁਰ (ਬਲਵਿੰਦਰ ਸਿੰਘ ਭੰਗੂ): ਭਾਜਪਾ ਦੇ ਮੁੱਖ ਬੁਲਾਰੇ ਸ਼ੀਤਲ ਅੰਗੁਰਾਲ ਨੇ ਕਿਹਾ ਕਿ ‘ਆਪ’ ਸਰਕਾਰ ਸੂਬੇ ਵਿੱਚ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ ਹੈ। ਉਹ ਅੱਜ ਇੱਥੇ ਭਾਜਪਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਵਿੱਚ ਪੁੱਜੇ ਸਨ। ਇਸ ਦੌਰਾਨ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ’ਤੇ ਚਰਚਾ ਕੀਤੀ ਗਈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਬੰਧਾਂ ਦੀ ਅਸਫ਼ਲਤਾ ਅਤੇ ਕੇਂਦਰ ਸਰਕਾਰ ਵੱਲੋਂ ਇਸ ਔਖੇ ਸਮੇਂ ਪਾਏ ਯੋਗਦਾਨ ਬਾਰੇ ਦੱਸਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਮੀਤ ਸਿੰਘ ਵਿੱਕੀ, ਹਲਕਾ ਆਦਮਪੁਰ ਦੇ ਇੰਚਾਰਜ ਹਰਵਿੰਦਰ ਸਿੰਘ ਡੱਲੀ, ਪੰਜਾਬ ਕਾਰਜਕਾਰਨੀ ਮੈਂਬਰ ਰਾਜੀਵ ਪਾਂਜਾ, ਸਾਬਕਾ ਜ਼ਿਲ੍ਹਾ ਪ੍ਰਧਾਨ ਅਰੁਣ ਸ਼ਰਮਾ ਹਾਜ਼ਰ ਸਨ।