ਬਿਜਲੀ ਮੁਲਾਜ਼ਮਾਂ ਦੇ ਹੱਕ ’ਚ ਆਈ ਏਟਕ-ਏਫੀ
ਸਥਾਨਕ ਭਾਖੜਾ ਬਿਆਸ ਐਂਪਲਾਈਜ਼ ਯੂਨੀਅਨ ਏਟਕ-ਏਫੀ ਨੇ ਪੰਜਾਬ ਸਟੇਟ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਕਰਮਚਾਰੀਆਂ ਦੀ ਤਿੰਨ ਰੋਜ਼ਾ ਹੜਤਾਲ ਦਾ ਸਮਰਥਨ ਕੀਤਾ ਹੈ। ਏਟਕ-ਏਫੀ ਦੀ ਸਥਾਨਕ ਇਕਾਈ ਨੇ ਸਕੱਤਰ ਸ਼ਿਵ ਕੁਮਾਰ ਦੀ ਅਗਵਾਈ ਹੇਠ ਬਿਜਲੀ ਕਰਮਚਾਰੀਆਂ ਦੇ ਹੱਕ ’ਚ ਗੇਟ ਰੈਲੀ...
Advertisement
ਸਥਾਨਕ ਭਾਖੜਾ ਬਿਆਸ ਐਂਪਲਾਈਜ਼ ਯੂਨੀਅਨ ਏਟਕ-ਏਫੀ ਨੇ ਪੰਜਾਬ ਸਟੇਟ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਕਰਮਚਾਰੀਆਂ ਦੀ ਤਿੰਨ ਰੋਜ਼ਾ ਹੜਤਾਲ ਦਾ ਸਮਰਥਨ ਕੀਤਾ ਹੈ। ਏਟਕ-ਏਫੀ ਦੀ ਸਥਾਨਕ ਇਕਾਈ ਨੇ ਸਕੱਤਰ ਸ਼ਿਵ ਕੁਮਾਰ ਦੀ ਅਗਵਾਈ ਹੇਠ ਬਿਜਲੀ ਕਰਮਚਾਰੀਆਂ ਦੇ ਹੱਕ ’ਚ ਗੇਟ ਰੈਲੀ ਕੀਤੀ। ਬੁਲਾਰਿਆਂ ਨੇ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਖਾਸਤੌਰਤੇ ਕੱਚੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ। ਪਰ ਅਫ਼ਸੋਸ ਦੀ ਗੱਲ ਹੈ ਕਿ ਸਾਢੇ ਤਿੰਨ ਸਾਲ ਦਾ ਕਾਰਜ਼ਕਾਲ ਬੀਤ ਜਾਣ ਬਾਅਦ ਵੀ ‘ਆਪ’ ਸਰਕਾਰ ਜਥੇਬੰਦੀਆਂ ਦੇ ਆਗੂਆਂ ਨਾਲ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਭੱਜ ਰਹੀ ਹੈ।
Advertisement
Advertisement
×