Phagwara Attack: ਨੌਜਵਾਨ ’ਤੇ ਹਮਲਾ
ਫਗਵਾੜਾ ਦੇ ਬਸਰਾ ਪੈਲੇਸ ਨਜ਼ਦੀਕ ਨੌਜਵਾਨ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਹਮਲਾਵਰਾਂ ਨੇ ਨੌਜਵਾਨ ਦੇ ਸਿਰ ’ਤੇ ਤੇਜ਼ਧਾਰ ਨਾਲ ਹਮਲਾ ਕਰ ਦਿੱਤਾ। ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਪੀੜਤ ਕਮਲ ਚੌਹਾਨ ਨੇ ਦੱਸਿਆ ਕਿ ਉਹ ਖਾਣਾ ਖਾ ਕੇ ਆਪਣੇ ਘਰ...
Advertisement
ਫਗਵਾੜਾ ਦੇ ਬਸਰਾ ਪੈਲੇਸ ਨਜ਼ਦੀਕ ਨੌਜਵਾਨ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਹਮਲਾਵਰਾਂ ਨੇ ਨੌਜਵਾਨ ਦੇ ਸਿਰ ’ਤੇ ਤੇਜ਼ਧਾਰ ਨਾਲ ਹਮਲਾ ਕਰ ਦਿੱਤਾ। ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਪੀੜਤ ਕਮਲ ਚੌਹਾਨ ਨੇ ਦੱਸਿਆ ਕਿ ਉਹ ਖਾਣਾ ਖਾ ਕੇ ਆਪਣੇ ਘਰ ਪਰਤ ਰਿਹਾ ਸੀ ਤਾਂ ਰਸਤੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਜਾਣਕਾਰ ਨੌਜਵਾਨਾਂ ਨੇ ਉਸਨੂੰ ਘੇਰ ਲਿਆ। ਪੀੜਤ ਨੇ ਦੋਸ਼ ਲਾਇਆ ਕਿ ਹਮਲਾਵਰਾਂ ਕੋਲ ਪਿਸਤੌਲ ਵੀ ਸੀ ਅਤੇ ਉਨ੍ਹਾਂ ਨੇ ਗੋਲੀ ਚਲਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਪਿਸਤੌਲ ਨਹੀਂ ਚੱਲਿਆ। ਇਸ ਉਨ੍ਹਾਂ ਨੇ ਤੇਜ਼ਧਾਰ ਨਾਲ ਹਮਲਾ ਕਰ ਦਿੱਤਾ। ਪੀੜਤ ਮੁਤਾਬਕ ਉਸਦੀ ਕਿਸੇ ਨਾਲ ਕੋਈ ਪੁਰਾਣੀ ਰੰਜਿਸ਼ ਨਹੀਂ ਹੈ। ਪੁਲੀਸ ਨੇ ਘਟਨਾ ਦੀ ਸੂਚਨਾ ਮਿਲਣ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement
×

