ਬਾਬੇ ਨਾਨਕ ਦੇ ਰੰਗ ਵਿੱਚ ਰੰਗੀ ਗਈ ਇਤਿਹਾਸਕ ਨਗਰੀ
ਰਾਗੀ ਜਥਿਆਂ ਨੇ ਵੀ ਬਾਬੇ ਨਾਨਕ ਦੀ ਬਾਣੀ ਦੇ ਗੁਣਗਾਨ ਕੀਤਾ। ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਬੀਬੀਆਂ ਵੀ ਬਾਬੇ ਨਾਨਕ ਦੇ ਹੀ ਗੀਤ ਗਾ ਰਹੀਆਂ ਸਨ। ਨਾਨਕ ਹੱਟ ਨੇੜੇ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ। ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰਨ ਉਪਰੰਤ ਪੰਜਾਂ ਪਿਆਰਿਆਂ ਦਾ ਸਿਰੋਪਾਏ ਦੇ ਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਵਿੱਚ ਰਾਗੀ ਜਥਿਆਂ ਨੇ ਪਹਿਲੀ ਪਾਤਸ਼ਾਹੀ ਦੇ ਜੀਵਨ ਬਾਰੇ ਸ਼ਬਦ ਗਾਇਨ ਕੀਤੇ।
ਇਸ ਤੋਂ ਪਹਿਲਾਂ ਗੁਰਦੁਆਰਾ ਸੰਤਘਾਟ ਸਾਹਿਬ ਵਿਖੇ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗਿਆਨੀ ਸਤਨਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬੇਰ ਸਾਹਿਬ ਨੇ ਕੀਤੀ। ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ ਬਲਦੇਵ ਸਿੰਘ ਕਲਿਆਣ, ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਕਮੇਟੀ, ਮੈਂਬਰ ਐੱਸ ਜੀ ਪੀ ਸੀ ਜਥੇ ਪਰਮਜੀਤ ਸਿੰਘ ਰਾਏਪੁਰ ,ਜਰਨੈਲ ਸਿੰਘ ਡੋਗਰਾਂਵਾਲ ਤੇ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਦਾ ਸਨਮਾਨ ਸਿਰੋਪਾਓ ਭੇਟ ਕਰਕੇ ਕੀਤਾ।
