DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੇਖਵਾਂ ਨੇ ਕੇਜਰੀਵਾਲ ਨਾਲ ਮੁਲਾਕਾਤ ਕੀਤੀ

ਅਰਵਿੰਦ ਕੇਜਰੀਵਾਲ ਨੂੰ ਮਿਲਦੇ ਹੋਏ ਜਗਰੂਪ ਸਿੰਘ ਸੇਖਵਾਂ| -ਫੋਟੋ: ਪਸਨਾਵਾਲ ਹਲਕਾ ਕਾਦੀਆਂ ਤੋਂ ‘ਆਪ’ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਨਵੇਂ ਸਾਲ ਤੇ ਲੋਹੜੀ ਦੀਆਂ ਮੁਬਾਰਕਾਂ ਦਿੱਤੀਆਂ| ਇਸ ਮੌਕੇ ਉਨ੍ਹਾਂ...

  • fb
  • twitter
  • whatsapp
  • whatsapp
Advertisement
ਅਰਵਿੰਦ ਕੇਜਰੀਵਾਲ ਨੂੰ ਮਿਲਦੇ ਹੋਏ ਜਗਰੂਪ ਸਿੰਘ ਸੇਖਵਾਂ| -ਫੋਟੋ: ਪਸਨਾਵਾਲ
ਅਰਵਿੰਦ ਕੇਜਰੀਵਾਲ ਨੂੰ ਮਿਲਦੇ ਹੋਏ ਜਗਰੂਪ ਸਿੰਘ ਸੇਖਵਾਂ| -ਫੋਟੋ: ਪਸਨਾਵਾਲ

ਹਲਕਾ ਕਾਦੀਆਂ ਤੋਂ ‘ਆਪ’ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਨਵੇਂ ਸਾਲ ਤੇ ਲੋਹੜੀ ਦੀਆਂ ਮੁਬਾਰਕਾਂ ਦਿੱਤੀਆਂ| ਇਸ ਮੌਕੇ ਉਨ੍ਹਾਂ ਸ੍ਰੀ ਕੇਜਰੀਵਾਲ ਨਾਲ ਗੱਲਬਾਤ ਕਰਦਿਆਂ ਹਾਲ ਹੀ ਵਿੱਚ ਹੋਈਆਂ ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਪਾਰਟੀ ਦੀ ਮਜ਼ਬੂਤ ਕਾਰਗੁਜ਼ਾਰੀ, ਖ਼ਾਸ ਕਰ ਕੇ ਕਾਦੀਆਂ ਹਲਕੇ ਦੀ ਸਫਲਤਾ ਬਾਰੇ ਜਾਣਕਾਰੀ ਸਾਂਝੀ ਕੀਤੀ| ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਸੇਖਵਾਂ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮਾਂ ਤੇ ਹਲਕਾ ਕਾਦੀਆਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ। ਜਗਰੂਪ ਸਿੰਘ ਸੇਖਵਾਂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਮਾਰਗ ਦਰਸ਼ਨ ਨਾਲ ਸੂਬੇ ਅੰਦਰ ਲੋਕ ਭਲਾਈ ਦੇ ਹਿੱਤ ਵਿੱਚ ਵੱਡੇ ਫ਼ੈਸਲੇ ਲਏ ਗਏ ਹਨ|

ਹੈਲਥ ਕਾਰਡ ਬਾਰੇ ਜਾਣਕਾਰੀ ਦਿੱਤੀ

ਸ੍ਰੀ ਹਰਗੋਬਿੰਦਪੁਰ ਸਾਹਿਬ: ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੀ ਅਗਵਾਈ ਹੇਠ ਪਾਰਟੀ ਦਫ਼ਤਰ ’ਚ ਮੀਟਿੰਗ ਹੋਈ। ਇਸ ਮੌਕੇ ’ਤੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਨੇ ਹਾਜ਼ਰ ਅਹੁਦੇਦਾਰਾਂ ਨੂੰ ਪੰਜਾਬ ਸਰਕਾਰ ਦੀ 10 ਲੱਖ ਰੁਪਏ ਦੇ ਹੈਲਥ ਕਾਰਡ ਸਕੀਮ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਹਾਜ਼ਰ ਬਲਾਕ ਪ੍ਰਧਾਨਾਂ, ਯੂਥ ਕੋਆਡੀਨੇਟਰਾਂ ਅਤੇ ਹੋਰ ਵਿੰਗਾਂ ਦੇ ਅਹੁਦੇਦਾਰਾਂ ਨੂੰ ਕਾਰਡ ਬਣਾਉਣ ਅਤੇ ਇਸ ਦੇ ਮਿਲਣ ਵਾਲੇ ਲਾਭ ਤੋਂ ਜਾਣੂ ਕਰਵਾਇਆ। ਇਸ ਮੌਕੇ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਜਾਦਪੁਰ, ਸੁਖਦੇਵ ਸਿੰਘ ਰੋਮੀ, ਯੂਥ ਵਿੰਗ ਪ੍ਰਧਾਨ ਸੁਰਜੀਤ ਸਿੰਘ ਭਿੰਡਰ, ਮੀਡੀਆ ਕੋਆਡੀਨੇਟਰ ਰਣਧੀਰ ਸਿੰਘ ਪਨੂੰ ਸਣੇ ਹੋਰਾਂ ਨੇ ਆਪਣੇ ਵਿਚਾਰ ਰੱਖੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਸਬੰਧੀ ਜਾਣਕਾਰੀ ਅਤੇ ਲਾਭ ਪਿੰਡਾਂ ਦੇ ਆਮ ਲੋਕਾਂ ਨੂੰ ਮਿਲਣੇ ਚਾਹੀਦੇ ਹਨ। -ਨਿੱਜੀ ਪੱਤਰ ਪ੍ਰੇਰਕ

Advertisement

ਵਾਈਸ ਚਾਂਸਲਰ ਨੇ ਤਿਆਰੀਆਂ ਦਾ ਜਾਇਜ਼ਾ ਲਿਆ

ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 15 ਜਨਵਰੀ ਨੂੰ ਹੋਣ ਵਾਲੀ 50ਵੀਂ ਕਾਨਵੋਕੇਸ਼ਨ ਦੀਆਂ ਤਿਆਰੀਆਂ ਦਾ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਦਾ ਨਿਰੀਖਣ ਕੀਤਾ ਅਤੇ ਸਮਾਗਮ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਨਿਰੀਖਣ ਕਰਨ ਅਤੇ ਲੌਜਿਸਟੀਕਲ, ਸੁਰੱਖਿਆ ਅਤੇ ਪ੍ਰੋਟੋਕੋਲ ਨਾਲ ਸਬੰਧਤ ਪ੍ਰਬੰਧਾਂ ਦੀ ਸਮੀਖਿਆ ਕਰਨ ਤੋਂ ਬਾਅਦ ਉਨ੍ਹਾਂ ਕਮੇਟੀ ਦੀ ਮੀਟਿੰਗ ਕੀਤੀ। ਵਾਈਸ ਚਾਂਸਲਰ ਨੇ ਕਿਹਾ ਕਿ 50ਵੀਂ ਕਾਨਵੋਕੇਸ਼ਨ ਸਿਰਫ਼ ਸੰਸਥਾਗਤ ਸਮਾਗਮ ਨਹੀਂ, ਅੰਮ੍ਰਿਤਸਰ ਅਤੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਦੌਰੇ ਨਾਲ ਇਹ ਕਾਨਵੋਕੇਸ਼ਨ ਇਤਿਹਾਸਕ ਮਹੱਤਵ ਬਣੇਗੀ। ਰਾਸ਼ਟਰਪਤੀ ਦੇ ਦੌਰੇ ਬਾਰੇ ਉਨ੍ਹਾਂ ਕਿਹਾ ਕਿ ਪ੍ਰਬੰਧਾਂ ਨੂੰ ਤਾਲਮੇਲ ਅਤੇ ਵੇਰਵੇ ਨਾਲ ਨਿਭਾਇਆ ਜਾਵੇ, ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕੋਆਰਡੀਨੇਟਰਾਂ ਨੂੰ ਕਿਹਾ ਕਿ ਸਮਾਰੋਹ ਨੂੰ ਸੁਚਾਰੂ ਅਤੇ ਸਫਲਤਾਪੂਰਵਕ ਨਿਭਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਂਝਾ ਅਤੇ ਚੰਗੀ ਤਰ੍ਹਾਂ ਤਾਲਮੇਲ ਵਾਲੀ ਪਹੁੰਚ ਹੀ ਜੀ ਐੱਨ ਡੀ ਯੂ ਦੀ ਵਿਰਾਸਤ ਨੂੰ ਚਮਕਾਉਣ ਵਾਲਾ ਸਮਾਗਮ ਕਰਵਾ ਸਕਦੀ ਹੈ। -ਪੱਤਰ ਪ੍ਰੇਰਕ

Advertisement

ਵੇਈਂ ਦੇ ਨਾਲ ਬਣਾਈ ਜਾਵੇਗੀ ਸੜਕ: ਸੀਚੇਵਾਲ

ਦਸੂਹਾ: ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਪਿੰਡ ਗਾਲੋਵਾਲ ਦਾ ਦੌਰਾ ਕਰ ਕੇ ਪਵਿੱਤਰ ਵੇਈਂ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐੱਸ ਡੀ ਐੱਮ ਦਸੂਹਾ ਕੰਵਲਜੀਤ ਸਿੰਘ ਸਣੇ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। ਸ੍ਰੀ ਸੀਚੇਵਾਲ ਨੇ ਪਵਿੱਤਰ ਵੇਈਂ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦੇ ਵਿਕਾਸ, ਸੜਕ ਨਿਰਮਾਣ, ਪਾਣੀ ਦੀ ਸਪਲਾਈ, ਹੜ੍ਹਾਂ ਨਾਲ ਹੋਏ ਨੁਕਸਾਨ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਬੇਟ ਖੇਤਰ ਦੇ ਵਸਨੀਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਵੇਈਂ ਕੰਢੇ ਪਿੰਡ ਸੈਦੋਂਵਾਲ ਤੋਂ ਭੂਸ਼ਾਂ ਪੁਲ ਤੱਕ ਕਰੀਬ ਸੱਤ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਕਿ ਟੇਰਕਿਆਣਾ ਤੋਂ ਸੁਲਤਾਨਪੁਰ ਲੋਧੀ ਤੱਕ ਜਾਂਦੀ ਹੈ। ਇਸ ਪ੍ਰਾਜੈਕਟ ’ਤੇ ਕਰੀਬ ਤਿੰਨ ਕਰੋੜ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਘੁੰਮਣ ਨੇ ਕਿਹਾ ਕਿ ਸੜਕਾਂ ਦੀ ਉਸਾਰੀ, ਗੇਟ, ਪੁਲ, ਡਰੇਨੇਜ਼ ਅਤੇ ਕਟਾਅ ਤੋਂ ਸੁਰੱਖਿਆ ਵਰਗੇ ਮੁੱਦਿਆਂ ’ਤੇ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। -ਪੱਤਰ ਪ੍ਰੇਰਕ

‘ਹੈਪੀ ਕਲਾਸਰੂਮ’ ਵਿਸ਼ੇ ਉੱਤੇ ਸੈਮੀਨਾਰ

ਤਰਨ ਤਾਰਨ: ਮਾਝਾ ਪਬਲਿਕ ਸਕੂਲ ਵਿੱਚ ਸੀ ਬੀ ਐੱਸ ਈ ਦੇ ਨਿਰਦੇਸ਼ਾਂ ਨੇ ਅੱਜ ‘ਹੈਪੀ ਕਲਾਸਰੂਮ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਦਾ ਮੰਤਵ ਅਧਿਆਪਕਾਂ ਨੂੰ ਵਿਦਿਆਰਥੀ-ਕੇਂਦਰਿਤ, ਸਕਾਰਾਤਮਕ ਅਤੇ ਖੁਸ਼ਹਾਲ ਸਿੱਖਣ ਮਾਹੌਲ ਸਿਰਜਣ ਲਈ ਜਾਗਰੂਕ ਕਰਨਾ ਸੀ। ਸੈਮੀਨਾਰ ਵਿੱਚ ਰਿਸੋਰਸ ਪਰਸਨ ਵਜੋਂ ਡਾ. ਰਾਖੀ ਪੁਰੀ ਅਤੇ ਹਰਲੀਨ ਰੇਹਲ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਨੋਵਿਗਿਆਨਕ ਸਮਝ, ਤਣਾਅ-ਰਹਿਤ ਸਿੱਖਿਆ ਅਤੇ ਅਧਿਆਪਕ-ਵਿਦਿਆਰਥੀ ਸਬੰਧਾਂ ਨੂੰ ਮਜ਼ਬੂਤ ਬਣਾਉਣ ਬਾਰੇ ਵਿਚਾਰ ਸਾਂਝੇ ਕੀਤੇ। ਸੈਮੀਨਾਰ ਦੌਰਾਨ ਅਧਿਆਪਕਾਂ ਨਾਲ ਇੰਟਰਐਕਟਿਵ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਸੈਮੀਨਾਰ ਦੇ ਅੰਤ ਤੇ ਸਕੂਲ ਪ੍ਰਿੰਸੀਪਲ ਡਾ. ਰਮਨ ਦੂਆ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਅਧਿਆਪਕਾਂ ਦੀ ਪੇਸ਼ਾਵਰ ਸਮਰੱਥਾ ਨੂੰ ਹੋਰ ਨਿਖਾਰਦੇ ਹਨ ਅਤੇ ਵਿਦਿਆਰਥੀਆਂ ਦੇ ਵਿਕਾਸ ਵਿੱਚ ਸਹਾਇਕ ਸਾਬਤ ਹੁੰਦੇ ਹਨ| -ਪੱਤਰ ਪ੍ਰੇਰਕ

ਦਿਵਿਆਂਗਾਂਂ ਨੂੰ ਸਹਾਇਕ ਉਪਕਰਨ ਵੰਡੇ

ਅੰਮ੍ਰਿਤਸਰ: ਅਲਿਮਕੋ ਵੱਲੋਂ ਪ੍ਰਸ਼ਾਸਨ ਦੀ ਸਹਾਇਤਾ ਨਾਲ ਲਾਏ ਕੈਂਪਾਂ ਦੌਰਾਨ ਜ਼ਿਲ੍ਹੇ ਵਿੱਚ 503 ਦਿਵਿਆਂਗ ਵਿਅਕਤੀਆਂ ਨੂੰ 1,01,10,000 ਰੁਪਏ ਦੇ 1148 ਸਹਾਇਕ ਉਪਰਕਨਾਂ ਦੀ ਵੰਡ ਕੀਤੀ ਗਈ ਹੈ। ਡੀ ਸੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਿੱਚ ਅਲਿਮਕੋ ਵੱਲੋਂ ਲਾਏ ਕੈਂਪ ਦੌਰਾਨ 42 ਦਿਵਿਆਂਗ ਵਿਅਕਤੀਆਂ ਨੂੰ 7,33,000 ਰੁਪਏ ਦੇ 84 ਸਹਾਇਕ ਉਪਰਕਨਾਂ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ ਲੋੜਵੰਦਾਂ ਨੂੰ ਬੈਟਰੀ ਵਾਲੇ ਟਰਾਈਸਾਈਕਲ, ਵੀਲ੍ਹ ਚੇਅਰ ਅਤੇ ਹੋਰ ਉਪਕਰਣਾਂ ਦੀ ਵੰਡ ਕੀਤੀ ਗਈ ਹੈ। ਨੋਡਲ ਇੰਚਾਰਜ ਧਰਮਿੰਦਰ ਸਿੰਘ ਦੱਸਿਆ ਕਿ ਇਸ ਮੌਕੇ ਨਾਇਬ ਤਹਿਸੀਲਦਾਰ ਅਟਾਰੀ ਤਰਸੇਮ ਲਾਲ, ਇੰਚਾਰਜ ਅਲਿਮਕੋ ਅਨਿਲ ਕੁਮਾਰ, ਸਪੈਸ਼ਲ ਐਜੂਕੇਟਰ ਸੰਤੋਸ਼ ਕੁਮਾਰੀ, ਗੁਰਦਿਆਨ ਸਿੰਘ, ਸੁਪਰਵਾਈਜ਼ਰ ਸ਼ਰਨਜੀਤ ਕੌਰ, ਮੇਜਰ ਸਿੰਘ, ਸੰਜੀਵ ਕੁਮਾਰ ਵਰਿੰਦਰ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ

Advertisement
×