DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੰਮ੍ਰਿਤਸਰ ਵਿੱਚ ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ

ਡੀ ਜੀ ਪੀ ਗੌਰਵ ਯਾਦਵ ਵੱਲੋਂ ਥਾਣਾ ਮੋਹਕਮਪੁਰਾ ਦੀ ਨਵੀਂ ਇਮਾਰਤ ਦਾ ਉਦਘਾਟਨ

  • fb
  • twitter
  • whatsapp
  • whatsapp
featured-img featured-img
ਡੀ ਜੀ ਪੀ ਗੌਰਵ ਯਾਦਵ ਪੁਲੀਸ ਕਰਮਚਾਰੀਆਂ ਨੂੰ ਸਨਮਾਨਿਤ ਕਰਦੇ ਹੋਏ।
Advertisement

ਪੁਲੀਸ ਪ੍ਰਸ਼ਾਸਨ ਵੱਲੋਂ ਆਟੋਮੇਟਿਡ ਈ-ਚਲਾਨ ਸਿਸਟਮ ਅੰਮ੍ਰਿਤਸਰ ਵਿੱਚ ਵੀ ਲਾਗੂ ਕੀਤਾ ਗਿਆ ਹੈ। ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਅੰਮ੍ਰਿਤਸਰ, ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਸੂਬੇ ਦਾ ਚੌਥਾ ਸ਼ਹਿਰ ਬਣ ਗਿਆ ਹੈ। ਇਸ ਤੋਂ ਪਹਿਲਾਂ ਐੱਸ ਏ ਐੱਸ ਨਗਰ, ਜਲੰਧਰ ਅਤੇ ਲੁਧਿਆਣਾ ਵਿੱਚ ਈ ਚਲਾਨ ਪ੍ਰਣਾਲੀ ਨੂੰ ਲਾਗੂ ਕੀਤਾ ਗਿਆ। ਡੀ ਜੀ ਪੀ ਨੇ ਅੱਜ ਅੰਮ੍ਰਿਤਸਰ ਦਾ ਦੌਰਾ ਕੀਤਾ। ਇਸ ਦੌਰਾਨ ਈ ਚਲਾਨ ਸਿਸਟਮ ਸ਼ੁਰੂ ਕਰਦਿਆਂ ਉਨ੍ਹਾਂ ਕਿਹਾ ਕਿ ਈ-ਚਲਾਨ ਸਿਸਟਮ ਦਾ ਉਦੇਸ਼ ਸ਼ਹਿਰ ਭਰ ਵਿੱਚ ਵਧੇਰੇ ਪਾਰਦਰਸ਼ਤਾ, ਕੁਸ਼ਲ ਟ੍ਰੈਫਿਕ ਐਨਫੋਰਸਮੈਂਟ ਅਤੇ ਬਿਹਤਰ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਹੈ। ਇਸ ਦੌਰਾਨ ਉਨ੍ਹਾਂ ਥਾਣਾ ਮੋਹਕਮਪੁਰਾ ਦੀ ਨਵੀਂ ਸਥਾਪਿਤ ਇਮਾਰਤ ਦਾ ਉਦਘਾਟਨ ਕੀਤਾ ਜਿਸ ਨੂੰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਵਿਕਸਿਤ ਕੀਤਾ ਗਿਆ ਹੈ। ਇਸ ਵਿੱਚ ਪੁਲੀਸ ਕਰਮਚਾਰੀਆਂ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਨਾਗਰਿਕਾਂ ਲਈ ਬਿਹਤਰ ਪਹੁੰਚ ਤੇ ਸੇਵਾ ਯਕੀਨੀ ਬਣਾਉਣ ਲਈ ਇਹ ਨਵੀਂ ਇਮਾਰਤ ਵਿਕਸਤ ਕੀਤੀ ਗਈ ਹੈ। ਉਨ੍ਹਾਂ ਦੇ ਨਾਲ ਪੁਲੀਸ ਕਮਿਸ਼ਨਰ (ਸੀ ਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਡੀ ਆਈ ਜੀ ਬਾਰਡਰ ਰੇਂਜ ਸੰਦੀਪ ਗੋਇਲ ਵੀ ਮੌਜੂਦ ਸਨ। ਇਸ ਦੌਰਾਨ ਡੀ ਜੀ ਪੀ ਨੇ ਅਪਰਾਧ ਦੇ ਦਿਨੋ ਦਿਨ ਉੱਭਰ ਰਹੇ ਰੁਝਾਨਾਂ ਦਾ ਮੁਲਾਂਕਣ ਕਰਨ ਅਤੇ ਰੋਕਥਾਮ ਪੁਲੀਸਿੰਗ ਰਣਨੀਤੀਆਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਾਨੂੰਨ ਅਤੇ ਵਿਵਸਥਾ ’ਤੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ। ਉਨ੍ਹਾਂ ਕਿਹਾ ਕਿ ਉਹ ਪੁਲੀਸ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਕੇ ਅਤੇ ਤਕਨੀਕੀ ਢੰਗ ਤਰੀਕੇ ਦੇ ਨਾਲ ਜਨਤਕ ਸੁਰੱਖਿਆ ਅਤੇ ਸਕਿਉਰਟੀ ਨੂੰ ਹੋਰ ਵਧਾਉਣ ‘ਤੇ ਲਗਾਤਾਰ ਧਿਆਨ ਕੇਂਦਰਤ ਕਰ ਰਹੇ ਹਨ। ਇਸ ਦੌਰਾਨ ਟੀਮ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਡੀ ਜੀ ਪੀ ਨੇ ‘ਬੜਾ ਖਾਣਾ’ ’ਤੇ ਸਾਰੇ ਰੈਂਕ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮਿਲ ਕੇ ਖਾਣਾ ਖਾਧਾ ਅਤੇ ਪੁਲੀਸ ਬਲ ਨਾਲ ਗੱਲਬਾਤ ਕੀਤੀ। ਇਸ ਦੌਰਾਨ ਭਾਰਤੀ ਫੌਜ, ਭਾਰਤੀ ਹਵਾਈ ਫੌਜ, ਬੀਐਸਐਫ, ਨਿਆਂਪਾਲਿਕਾ ਅਤੇ ਸਿਵਲ ਪ੍ਰਸ਼ਾਸਨ ਦੇ ਉੱਘੇ ਪ੍ਰਤੀਨਿਧੀਆਂ ਨੇ ਵੀ ਸ਼ਿਰਕਤ ਕੀਤੀ। ਡੀ ਜੀ ਪੀ ਨੇ ਪੁਲੀਸ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਮਿਸਾਲੀ ਸੇਵਾ ਲਈ ਡੀ ਜੀ ਪੀ ਕਮੈਨਡੇਸ਼ਨ ਡਿਸਕਸ, ਸਰਟੀਫਿਕੇਟ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ।

Advertisement
Advertisement
×