ਪੱਤਰ ਪ੍ਰੇਰਕ
ਫਗਵਾੜਾ, 12 ਜੁਲਾਈ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇੱਥੋਂ ਦੇ ਭਾਜਪਾ ਆਗੂ ਅਵਤਾਰ ਸਿੰਘ ਮੰਡ ਨੂੰ ਪੰਜਾਬ ਭਾਜਪਾ ਦਾ ਬੁਲਾਰਾ ਨਿਯੁਕਤ ਕੀਤਾ ਹੈ। ਸ੍ਰੀ ਮੰਡ ਇਸ ਤੋਂ ਪਹਿਲਾ ਸੂਬੇ ਦੇ ਮੀਡੀਆ ਸਲਾਹਕਾਰ, ਸਾਬਕਾ ਜ਼ਿਲ੍ਹਾ ਪ੍ਰਰਿਸ਼ਦ ਮੈਂਬਰ, ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਤੇ ਹੋਰ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ।
ਮੰਡ ਨੇ ਆਪਣੀ ਇਸ ਨਿਯੁਕਤੀ ’ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ। ਅਵਤਾਰ ਸਿੰਘ ਮੰਡ ਨੇ ਇਮਾਨਦਾਰੀ ਼ਤੇ ਤਨਦੇਹੀ ਨਾਲ ਅਹੁਦੇ ਦੀ ਜ਼ਿੰਮੇਵਾਰੀ ਨਿਭਾਉਣ ਦਾ ਭਰੋਸਾ ਦਿੱਤਾ।