ਭੋਗਪੁਰ: ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖੇਲ ਅਕੈਡਮੀ ਭੋਗਪੁਰ ਦੇ ਪ੍ਰਬੰਧਕਾਂ ਵਲੋਂ ਕੋਚ ਨਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਮਾਗਮ ਕਰਵਾਇਆ। ਇਸ ਮੌਕੇ ਮੁੱਖ ਮਹਿਮਾਨ ਅੰਤਰਰਾਸ਼ਟਰੀ ਪੱਤਰਕਾਰ ਪਰਮਵੀਰ ਸਿੰਘ ਬਾਠ ਅਤੇ ਵਿਸ਼ੇਸ਼ ਮਹਿਮਾਨ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਸ਼ਿਰਕਤ ਕੀਤੀ। ਈਓ ਰਾਮ ਜੀਤ, ਰਾਣਾ ਭੋਗਪੁਰੀਆ, ਕਮਲਜੀਤ ਸਿੰਘ ਡੱਲੀ, ਪ੍ਰਿਸੀਪਲ ਬਲਵਿੰਦਰ ਸਿੰਘ, ਸੁਰਜੀਤ ਲਾਲ ਸਹੋਤਾ ਨੇ ਖੇਡ ਅਕੈਡਮੀ ਦੀਆਂ ਪ੍ਰਾਪਤੀਆਂ ਦੇ ਨਾਲ ਨਾਲ ਪੱਤਰਕਾਰ ਪਰਮਵੀਰ ਸਿੰਘ ਬਾਠ ਵੱਲੋਂ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਯੋਗਦਾਨ ਦਾ ਜ਼ਿਕਰ ਕੀਤਾ। ਇਸ ਮੌਕੇ ਪ੍ਰਬੰਧਕਾਂ ਨੇ ਪੱਤਰਕਾਰ ਬਾਠ ਦਾ ਸਨਮਾਨ ਕੀਤਾ। -ਪੱਤਰ ਪ੍ਰੇਰਕ