ਨਿੱਜੀ ਪੱਤਰ ਪ੍ਰੇਰਕ
ਜਲੰਧਰ, 15 ਅਕਤੂਬਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਜ਼ਿਲ੍ਹੇ ਦੇ ਪਿੰਡਾਂ ਉਧੋਪੁਰ ਅਤੇ ਅਠੌਲਾ ਵਿੱਚ ਇਨ-ਸੀਟੂ ਪ੍ਰਬੰਧਨ ਅਤੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਦੋ ਜਾਗਰੂਕਤਾ ਕੈਂਪ ਲਗਾਏ। ਜਿਨ੍ਹਾਂ ਵਿੱਚ 100 ਤੋਂ ਵੱਧ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਕੈਂਪਾਂ ਵਿੱਚ ਵਿਭਾਗ ਵੱਲੋਂ ਕੋਵਿਡ-19 ਵਿਰੁੱਧ ਸਾਵਧਾਨੀ ਵਰਤਦਿਆਂ ਕਿਸਾਨਾਂ ਨੂੰ ਸੁਪਰ ਸੀਡਰ ਮਸ਼ੀਨ ਦੀ ਮਦਦ ਨਾਲ ਕਣਕ ਦੀ ਬਿਜਾਈ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਨਾਲ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਵਿੱਚ ਸਹਾਇਤਾ ਮਿਲੇਗੀ। ਇਸ ਮੌਕੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ।