ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਰੁੜਕਾ ਕਲਾਂ ਵੱਲੋਂ ਬਲਾਕ ਖੇਤੀਬਾੜੀ ਅਫ਼ਸਰ ਡਾ. ਅਸ਼ਿਵੰਦਰ ਕੁਮਾਰ ਦੀ ਅਗਵਾਈ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਸਹਿਕਾਰੀ ਖੇਤੀਬਾੜੀ ਮਲਟੀਪਰਪਜ ਸੇਵਾ ਸੁਸਾਇਟੀ ਪਿੰਡ ਸਰਹਾਲੀ ਵਿੱਚ ਲਗਾਇਆ ਗਿਆ। ਇਸ ਕੈਂਪ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ...
Advertisement

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਰੁੜਕਾ ਕਲਾਂ ਵੱਲੋਂ ਬਲਾਕ ਖੇਤੀਬਾੜੀ ਅਫ਼ਸਰ ਡਾ. ਅਸ਼ਿਵੰਦਰ ਕੁਮਾਰ ਦੀ ਅਗਵਾਈ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਸਹਿਕਾਰੀ ਖੇਤੀਬਾੜੀ ਮਲਟੀਪਰਪਜ ਸੇਵਾ ਸੁਸਾਇਟੀ ਪਿੰਡ ਸਰਹਾਲੀ ਵਿੱਚ ਲਗਾਇਆ ਗਿਆ। ਇਸ ਕੈਂਪ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਿਨਾਂ ਖੇਤਾਂ ਵਿੱਚ ਹੀ ਵਾਹ ਕੇ ਧਰਤੀ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਡਾ. ਰਮਨਦੀਪ ਨੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਹਰ ਤਰ੍ਹਾਂ ਦੀ ਮਸ਼ੀਨਰੀ ਉਪਲੱਬਧ ਕਰਵਾਉਣ ਦੀ ਵਚਨਬੱਧਤਾ ਦਰਸਾਈ। ਗੁਰਦੀਪ ਸਿੰਘ ਨੇ ਕਿਸਾਨਾਂ ਨੂੰ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਣੂ ਕਰਵਾਇਆ।

Advertisement
Advertisement