DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਿੰਡ ਥਾਂਦੇ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਮਾਰਚ

ਵਿਧਾਇਕ ਅਜੈ ਗੁਪਤਾ ਨੇ ਅਗਵਾਈ ਕੀਤੀ

  • fb
  • twitter
  • whatsapp
  • whatsapp
Advertisement

ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ ਪਿੰਡ ਥਾਂਦੇ ਵਿੱਚ ਨਸ਼ਾ ਖ਼ਿਲਾਫ਼ ਜਾਗਰੂਕਤਾ ਮਾਰਚ ਦੀ ਅਗਵਾਈ ਕੀਤੀ। ਵਿਧਾਇਕ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨਸ਼ੀਲੇ ਪਦਾਰਥਾਂ ਦੇ ਨਾਲ-ਨਾਲ ਗੈਂਗਸਟਰਾਂ ਨੂੰ ਵੀ ਖਤਮ ਕਰੇਗੀ। ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਵਿੱਚ ਨਾ ਤਾਂ ਨਸ਼ੇ ਅਤੇ ਨਾ ਹੀ ਗੈਂਗਸਟਰਾਂ ਨੂੰ ਰਹਿਣ ਦਿੱਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਮਾਰਚਾਂ ਨੂੰ ਲੋਕਾਂ ਵੱਲੋਂ ਭਾਰੀ ਸਮਰਥਨ ਮਿਲ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਤੋਂ ਠੀਕ ਹੋ ਰਹੇ ਨੌਜਵਾਨਾਂ ਲਈ ਹੁਨਰ ਵਿਕਾਸ ਪ੍ਰੋਗਰਾਮ ਚਲਾ ਰਹੀ ਹੈ। ਇਸ ਤੋਂ ਇਲਾਵਾ, ਹਰ ਪਿੰਡ ਵਿੱਚ ਖੇਡ ਦੇ ਮੈਦਾਨ ਅਤੇ ਲਾਇਬਰੇਰੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 22 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ, ਜਿਸ ਨਾਲ ਪੰਜਾਬ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਮੌਕੇ ਸਰਪੰਚ ਲਖਬੀਰ ਸਿੰਘ, ਬਲਾਕ ਇੰਚਾਰਜ ਗੁਰਦਾਸ ਸਿੰਘ, ਰਾਜੂ ਭਾਟੀਆ, ਚਰਨਜੀਤ ਸਿੰਘ, ਮੋਨਿਕਾ ਲਾਂਬਾ, ਰੋਸ਼ਨ ਸਿੰਘ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

Advertisement

Advertisement
Advertisement
×