ਮੌਸਮੀ ਬਿਮਾਰੀਆਂ ਬਾਰੇ ਜਾਗਰੂਕ ਕੀਤਾ
ਇੱਥੇ ਪੇਚਸ਼ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਦੀ ਸਿਹਤ ਸਬੰਧੀ ਨਿਰੀਖਣ ਕਰਨ ਲਈ ਏਡੀਸੀ (ਸ਼ਹਿਰੀ) ਵਿਕਾਸ ਜਸਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਕਰਤਾਰਪੁਰ ਦਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਸਿਹਤ ਵਿਭਾਗ ਵੱਲੋਂ ਨਗਰ ਕੌਂਸਲ ਕਰਤਾਰਪੁਰ ਦੇ ਅਧਿਕਾਰੀਆਂ ਨਾਲ ਮਿਲ ਕੇ ਚੰਦਨ...
Advertisement
ਇੱਥੇ ਪੇਚਸ਼ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਦੀ ਸਿਹਤ ਸਬੰਧੀ ਨਿਰੀਖਣ ਕਰਨ ਲਈ ਏਡੀਸੀ (ਸ਼ਹਿਰੀ) ਵਿਕਾਸ ਜਸਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਕਰਤਾਰਪੁਰ ਦਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਸਿਹਤ ਵਿਭਾਗ ਵੱਲੋਂ ਨਗਰ ਕੌਂਸਲ ਕਰਤਾਰਪੁਰ ਦੇ ਅਧਿਕਾਰੀਆਂ ਨਾਲ ਮਿਲ ਕੇ ਚੰਦਨ ਨਗਰ ਅਤੇ ਆਰੀਆ ਨਗਰ ਦੇ ਲੋਕਾਂ ਨੂੰ ਟੈਂਕਰ ਰਾਹੀਂ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਸਿਵਲ ਸਰਜਨ ਜਲੰਧਰ ਡਾ. ਰਮਨ ਗੁਪਤਾ ਨੇ ਦੱਸਿਆ ਕਿ ਆਰਆ ਨਗਰ ਅਤੇ ਚੰਦਨ ਨਗਰ ਵਿੱਚ ਰੋਜ਼ਾਨਾ ਮੈਡੀਕਲ ਟੀਮਾਂ ਤਾਇਨਾਤ ਕਰ ਕੇ ਲੋਕਾਂ ਦੀ ਸਿਹਤ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਕੇ ’ਤੇ ਹੀ ਮਰੀਜ਼ਾਂ ਨੂੰ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਦਸ ਟੀਮਾਂ ਬਣਾ ਕੇ ਡਾਇਰੀਆ ਸਬੰਧੀ ਸਰਵੇਖਣ ਕੀਤਾ ਜਾ ਰਿਹਾ ਹੈ ਅਤੇ ਕਰਮਚਾਰੀਆਂ ਵੱਲੋਂ ਕਲੋਰੀਨ ਦੀਆਂ ਗੋਲੀਆਂ ਅਤੇ ਓਆਰਐੱਸ ਦੇ ਪੈਕੇਟ ਪੀੜਤਾਂ ਨੂੰ ਦਿੱਤੇ ਜਾ ਰਹੇ ਹਨ।
Advertisement
Advertisement