ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਾਉਣੀ ਦੀਆਂ ਫ਼ਸਲਾਂ ਤੇ ਆਧੁਨਿਕ ਖੇਤੀ ਬਾਰੇ ਜਾਣੂ ਕਰਵਾਇਆ

ਪੰਜਾਬ ਸਰਕਾਰ ਨੇ ਬੰਗਾ ’ਚ ਲਾਇਆ ਕਿਸਾਨ ਮੇਲਾ
Advertisement

ਸੁਰਜੀਤ ਮਜਾਰੀ

ਬੰਗਾ, 11 ਜੁਲਾਈ

Advertisement

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਜ ਬੰਗਾ ਵਿੱਚ ਕਿਸਾਨ ਮੇਲਾ ਲਾਇਆ ਗਿਆ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਮੇਲੇ ਦੀ ਰਸਮੀ ਸ਼ੁਰੂਆਤ ਕਰਨ ਉਪਰੰਤ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਵੱਖ-ਵੱਖ ਥਾਵਾਂ ਤੋਂ ਆਏ ਕਿਸਾਨਾਂ ਸਣੇ ਸਟਾਲ ਅਤੇ ਪ੍ਰਦਰਸ਼ਨੀਆਂ ਦਾ ਵੀ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਹਾ ਕਿ ਮੇਲੇ ਵਿੱਚ ਕਿਸਾਨਾਂ ਦਾ ਉਤਸ਼ਾਹ ਕਾਬਿਲੇ ਤਾਰੀਫ ਰਿਹਾ, ਜਿੱਥੇ ਜੈਵਿਕ ਖੇਤੀ, ਫਸਲਾਂ ਦੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ, ਸੈਲਫ ਹੈਲਪ ਗਰੁੱਪਾਂ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਵੱਖ-ਵੱਖ ਸਟਾਲ ਅਤੇ ਪ੍ਰਦਰਸ਼ਨੀਆਂ ਖਿੱਚ ਦਾ ਕੇਂਦਰ ਰਹੀਆਂ। ਉਨ੍ਹਾਂ ਦੱਸਿਆ ਕਿ ਸਾਉਣੀ 2025 ਦੌਰਾਨ ਜ਼ਿਲ੍ਹੇ ਵਿੱਚ ਮੱਕੀ ਦੀ ਫਸਲ ਹੇਠ 9000 ਹੈਕਟੇਅਰ, ਝੋਨੇ ਦੀ ਬਿਜਾਈ ਹੇਠ 61000 ਹੈਕਟੇਅਰ, ਗੰਨੇ ਲਈ 6000 ਹੈਕਟੇਅਰ, ਦਾਲਾਂ ਦੀ ਕਾਸ਼ਤ ਲਈ 220 ਹੈਕਟੇਅਰ ਰਕਬਾ ਲਿਆਉਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਨੂੰ ਲੈ ਕੇ ਖੇਤੀਬਾੜੀ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਸੁਹਿਰਦ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਟੀਚੇ ਤਹਿਤ ਜ਼ਿਲ੍ਹੇ ਵਿੱਚ ਮੱਕੀ ਦੀ 45.4 ਮੀਟਰਿਕ ਟਨ, ਝੋਨੇ ਦੀ 424 ਮੀਟਰਿਕ ਟਨ, ਗੰਨੇ ਦੀ 514 ਮੀਟਰਿਕ ਟਨ ਅਤੇ ਦਾਲਾਂ ਦੀ 0.2 ਮੀਟਰਿਕ ਟਨ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਇੰਜਨੀਅਰ ਜਗਦੀਸ਼ ਸਿੰਘ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂਹੰਦ ਦਾ ਖੇਤਾਂ ਵਿੱਚ ਸੁਚੱਜਾ ਪ੍ਰਬੰਧਨ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਮੁੱਖ ਖੇਤੀਬਾੜੀ ਅਫਸਰ ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮਿਆਰੀ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਹੀ ਵਰਤੋਂ ਕੀਤੀ ਜਾਵੇ। ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਤੋਂ ਆਏ 1300 ਤੋਂ ਵੱਧ ਕਿਸਾਨ ਅਤੇ ਕਿਸਾਨ ਬੀਬੀਆਂ ਨੇ ਇਸ ਕੈਂਪ ਵਿੱਚ ਹਿੱਸਾ ਲਿਆ।

Advertisement