ਪੱਤਰ ਪ੍ਰੇਰਕ
ਹੁਸ਼ਿਆਰਪੁਰ, 2 ਮਾਰਚ
ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਪੜ੍ਹਦੇ 3 ਤੋਂ 6 ਸਾਲ ਤੱਕ ਦੇ ਬੱਚਿਆਂ ਦੀਆਂ ਮਾਵਾਂ ਲਈ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਪੀਆਈ (ਅ) ਹਰਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਉੱਜਲ ਭਵਿੱਖ ਲਈ ਸਿੱਖਿਆ ਵਿਭਾਗ ਵੱਲੋਂ ਮਾਵਾਂ ਨੂੰ ਜਾਗਰੂਕ ਕਰਨ ਅਤੇ ਸਿਖਲਾਈ ਦੇਣ ਲਈ ਇਹ ਵਿਸ਼ੇਸ਼ ਵਰਕਸ਼ਾਪ ਲਗਾਈ ਗਈ, ਜਿਸ ਵਿਚ ਬੱਚਿਆਂ ਦੀਆਂ ਮਾਵਾਂ ਨੇ ਵਧ ਚੜ੍ਹ ਕੇ ਭਾਗ ਲਿਆ।
ਪਠਾਨਕੋਟ (ਪੱਤਰ ਪ੍ਰੇਰਕ): ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਜੀਜ਼ਪੁਰ ਖਦਾਵਰ ਵਿੱਚ ਮਾਵਾਂ ਦੀ ਇਕ ਵਰਕਸ਼ਾਪ ਹੈੱਡ ਟੀਚਰ ਵੇਣੂ ਦੀ ਅਗਵਾਈ ਵਿੱਚ ਲਗਾਈ ਗਈ। ਇਸ ਵਰਕਸ਼ਾਪ ਵਿੱਚ ਸਕੂਲ ਅੰਦਰ ਪੜ੍ਹਨ ਵਾਲੇ ਪ੍ਰੀ ਪ੍ਰਾਇਮਰੀ ਕਲਾਸ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੇ ਹਿੱਸਾ ਲਿਆ। ਇਸ ਮੌਕੇ ਹੈੱਡ ਟੀਚਰ ਵੇਣੂ ਅਤੇ ਨਵਿਤਾ ਠਾਕੁਰ ਨੇ ਮਾਵਾਂ ਨੂੰ ਬੱਚਿਆਂ ਦੇ ਭਾਸ਼ਾ ਵਿਕਾਸ, ਬੌਧਿਕ ਵਿਕਾਸ, ਰਚਨਾਤਮਕ ਵਿਕਾਸ, ਸਰੀਰਕ ਵਿਕਾਸ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ਲਈ ਸਕੂਲ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਤਾਰ ਨਾਲ ਜਾਣੂ ਕਰਵਾਇਆ।