ਅਥਲੈਟਿਕ ਮੀਟ ਵਿੱਚ ਬਾਬਾ ਅਜੀਤ ਸਿੰਘ ਹਾਊਸ ਜੇਤੂ
ਇੱਥੋਂ ਦੇ ਦਸਮੇਸ਼ ਪਬਲਿਕ ਸਕੂਲ ਚੱਕ ਅੱਲਾ ਬਖ਼ਸ਼ ਵਿੱਚ 30ਵੀਂ ਸਾਲਾਨਾ ਅਥਲੈਟਿਕ ਮੀਟ ਅਤੇ ਦੋ ਰੋਜ਼ਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਅੱਜ ਸਮਾਰੋਹ ਦੇ ਦੂਜੇ ਦਿਨ ਦਾ ਉਦਘਾਟਨ ਡੀ ਐੱਸ ਪੀ ਮੁਕੇਰੀਆਂ ਕੁਲਵਿੰਦਰ ਸਿੰਘ ਵਿਰਕ ਨੇ ਕਰਦਿਆਂ ਖਿਡਾਰੀਆਂ ਨੂੰ ਵਧਾਈ...
Advertisement
ਇੱਥੋਂ ਦੇ ਦਸਮੇਸ਼ ਪਬਲਿਕ ਸਕੂਲ ਚੱਕ ਅੱਲਾ ਬਖ਼ਸ਼ ਵਿੱਚ 30ਵੀਂ ਸਾਲਾਨਾ ਅਥਲੈਟਿਕ ਮੀਟ ਅਤੇ ਦੋ ਰੋਜ਼ਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਅੱਜ ਸਮਾਰੋਹ ਦੇ ਦੂਜੇ ਦਿਨ ਦਾ ਉਦਘਾਟਨ ਡੀ ਐੱਸ ਪੀ ਮੁਕੇਰੀਆਂ ਕੁਲਵਿੰਦਰ ਸਿੰਘ ਵਿਰਕ ਨੇ ਕਰਦਿਆਂ ਖਿਡਾਰੀਆਂ ਨੂੰ ਵਧਾਈ ਦਿੱਤੀ। ਸਮਾਰੋਹ ’ਚ ਸਭ ਤੋਂ ਪਹਿਲਾਂ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਉਪਰੰਤ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਅਥਲੈਟਿਕ ਮੀਟ ਵਿੱਚ ਜੂਨੀਅਰ ਵਿੱਚ ਆਈਨਸਟਾਈਨ ਹਾਊਸ ਅਤੇ ਸੀਨੀਅਰ ਵਿੱਚ ਬਾਬਾ ਅਜੀਤ ਸਿੰਘ ਜੀ ਹਾਊਸ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਦੌਰਾਨ ਅਕਾਦਮਿਕ ਜੇਤੂ ਵਿਦਿਆਰਥੀਆਂ, ਗਤਕਾ ਜੇਤੂਆਂ, ਸੀ ਬੀ ਐੱਸ ਈ ਬੋਰਡ ਪ੍ਰੀਖਿਆ 10ਵੀਂ ਅਤੇ 12ਵੀਂ ਦੇ ਟੌਪਰਾਂ ਅਤੇ ਖੇਡਾਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਪ੍ਰਬੰਧਕਾਂ ਵਲੋਂ ਇਨਾਮ ਵੰਡੇ ਗਏ। ਇਸ ਮੌਕੇ ਸਕੂਲ ਚੇਅਰਪਰਸਨ ਸੁੱਖਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਿਹਤ ਬਾਰੇ ਜਾਗਰੂਕ ਕੀਤਾ। ਪ੍ਰਿੰਸੀਪਲ ਡਾ. ਸੰਜੀਵ ਚੰਦੇਲ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਸਕੂਲ ਡਾਇਰੈਕਟਰ ਡਾ. ਗੁਰਮੀਤ ਕੌਰ ਗਿੱਲ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਰਵਿੰਦਰ ਸਿੰਘ ਚੱਕ, ਸੱਤਪਾਲ ਸਿੰਘ, ਬਿਕਰਮਜੀਤ ਸਿੰਘ, ਦਵਿੰਦਰ ਸਿੰਘ, ਹਰਿੰਦਰਜੀਤ ਸਿੰਘ, ਹਰਮਨਜੀਤ ਸਿੰਘ ਸੋਦਾਗਰ ਸਿੰਘ ਚਨੌਰ, ਐਡਵੋਕੇਟ ਹਰਪ੍ਰੀਤ ਸਿੰਘ, ਸੁਖਵਿੰਦਰ ਕੌਰ ਅਤੇ ਡਾ. ਜੈਮਨਪ੍ਰੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਵਿੱਚ ਇਨਾਮ ਹਾਸਲ ਕਰਨ ਅਤੇ ਸਕੂਲ ਦੇ ਪ੍ਰਿੰਸੀਪਲ, ਅਧਿਆਪਕ ਅਤੇ ਵਿਦਿਆਰਥੀਆਂ ਨੂੰ ਸਮਾਰੋਹ ਲਈ ਵਧਾਈ ਦਿੱਤੀ ਗਈ।
Advertisement
Advertisement
