ਆਦਮਪੁਰ ਦੋਆਬਾ: ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਦੀ ਇਕੱਤਰਤਾ ਹੋਈ, ਜਿਸ ’ਚ ਇਹ ਫ਼ੈਸਲਾ ਲਿਆ ਗਿਆ ਕਿ ਬਾਬਾ ਸਰਵਣ ਸਿੰਘ ਜੋ ਕਿ ਡੇਰਾ ਸੰਤ ਬਾਬਾ ਭਾਗ ਸਿੰਘ ਜੀ ਟਰੱਸਟ ਦੇ ਪ੍ਰਧਾਨ ਹਨ, ਨੂੰ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਚਾਂਸਲਰ ਅਤੇ ਸੰਤ ਬਾਬਾ ਭਾਗ ਸਿੰਘ ਐਜੂਕੇਸ਼ਨਲ ਕੰਪਲੈਕਸ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ। ਬਾਬਾ ਮਨਮੋਹਨ ਸਿੰਘ ਨੂੰ ਸੁਸਾਇਟੀ ਦੇ ਉਪ-ਪ੍ਰਧਾਨ ਅਤੇ ਖਜ਼ਾਨਚੀ ਅਤੇ ਸੰਤ ਬਾਬਾ ਭਾਗ ਸਿੰਘ ਐਜੂਕੇਸ਼ਨਲ ਕੰਪਲੈਕਸ ਦੇ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ। ਬਾਬਾ ਸਰਵਣ ਸਿੰਘ ਨੇ ਵਿਧੀਪੂਰਵਕ ਇਹ ਅਹੁਦੇ ਸੰਭਾਲ ਲਏ ਹਨ। -ਪੱਤਰ ਪ੍ਰੇਰਕ