ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੈਂਸ ਵੱਲੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ

ਜ਼ਿਲ੍ਹਿਆਂ ’ਚ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ: ਬੈਂਸ
ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਲੋਗੋ ਭੇਟ ਕਰਦੇ ਹੋਏ ਮੰਤਰੀ। -ਫੋਟੋ: ਮਲਕੀਅਤ ਸਿੰਘ
Advertisement

ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ ਤੇ ਭਾਸ਼ਾ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖ਼ਲਾਈ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਹੋਣ ਵਾਲੇ ਵੱਖ-ਵੱਖ ਸਮਾਗਮਾਂ ਦੀਆਂ ਤਿਆਰੀਆਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ।

ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਸਕੱਤਰ ਡਾ. ਅਭਿਨਵ ਤ੍ਰਿਖਾ, ਵਿਧਾਇਕ ਬਲਕਾਰ ਸਿੰਘ ਅਤੇ ਇੰਦਰਜੀਤ ਕੌਰ ਮਾਨ ਵੀ ਮੌਜੂਦ ਸਨ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਤਿੰਨੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਸੀਪੀ/ ਐਸ.ਐਸ.ਪੀਜ਼ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਲੋਕ ਪ੍ਰਤੀਨਿਧੀਆਂ ਨਾਲ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਇਸੇ ਤਹਿਤ ਵੱਖ-ਵੱਖ ਸਥਾਨਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ। ਇਨ੍ਹਾਂ ਵਿੱਚੋਂ ਹੀ ਇਕ ਨਗਰ ਕੀਰਤਨ ਗੁਰਦਾਸਪੁਰ ਤੋਂ 20 ਨਵੰਬਰ ਨੂੰ ਸ਼ੁਰੂ ਹੋ ਕੇ 21 ਨਵੰਬਰ ਨੂੰ ਜਲੰਧਰ ਵਿਖੇ ਪ੍ਰਵੇਸ਼ ਕਰੇਗਾ ਅਤੇ 22 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਨਗਰ ਲਈ ਰਵਾਨਾ ਹੋਵੇਗਾ। 21 ਨਵੰਬਰ ਨੂੰ ਜਲੰਧਰ ਵਿਖੇ ਹੀ ਨਗਰ ਕੀਰਤਨ ਦਾ ਠਹਿਰਾਅ ਹੋਵੇਗਾ। ਉਨ੍ਹਾਂ ਦੱਸਿਆ ਕਿ 1 ਨਵੰਬਰ ਤੋਂ 18 ਨਵੰਬਰ ਤੱਕ ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ। ਇਸ ਮੌਕੇ ਤਿੰਨਾਂ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਲੋਗੋ ਵੀ ਭੇਟ ਕੀਤੇ।

Advertisement

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਪਹਿਲੀ ਵਾਰ ਹਰ ਜ਼ਿਲ੍ਹੇ ਵਿੱਚ ਪਹੁੰਚਣ ’ਤੇ ਨਗਰ ਕੀਰਤਨ ਨੂੰ ਸ਼ਾਨਦਾਰ ‘ਗਾਰਡ ਆਫ਼ ਆਨਰ’ ਦਿੱਤਾ ਜਾਵੇਗਾ।

ਪਠਾਨਕੋਟ ਤੇ ਹੁਸ਼ਿਆਰਪੁਰ ਵਿੱਚ ਮੀਟਿੰਗ ਕੀਤੀ

ਪਠਾਨਕੋਟ/ਹੁਸ਼ਿਆਰਪੁਰ (ਐੱਨਪੀ ਧਵਨ/ ਹਰਪ੍ਰੀਤ ਕੌਰ): ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਦਾ ਜਾਇਜ਼ਾ ਲੇਣ ਲਈ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਠਾਨਕੋਟ ਵਿੱਚ ਡਿਪਟੀ ਆਦਿੱਤਿਆ ਉੱਪਲ ਅਤੇ ਹੁਸ਼ਿਆਰਪੁਰ ਵਿੱਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ’ਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

Advertisement
Show comments