ਪੱਤਰ ਪ੍ਰੇਰਕ
ਹੁਸ਼ਿਆਰਪੁਰ, 13 ਅਪਰੈਲ
ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਵਿੱਚ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਉਪ ਪ੍ਰਧਾਨ ਆਰ.ਐੱਮ ਭੱਲਾ, ਜਨਰਲ ਸਕੱਤਰ ਪ੍ਰੋ. ਸ਼ਰਨਜੀਤ ਸੈਣੀ ਤੇ ਖਜ਼ਾਨਚੀ ਹਰੀਸ਼ ਸ਼ਰਮਾ ਵਿਸ਼ੇਸ਼ ਤੌਰ ’ਤੇ ਸਮਾਰੋਹ ’ਚ ਸ਼ਾਮਲ ਹੋਏ। ਇਸ ਮੌਕੇ ਵਿਦਿਆਰਥੀਆਂ ਦਰਮਿਆਨ ਪੰਜਾਬੀ ਸੱਭਿਅਤਾ ’ਤੇ ਆਧਾਰਿਤ ‘ਵਿਹੜਾ ਮਜਾਜਣਾਂ ਦਾ’ ਮੁਕਾਬਲੇ ਵਿਚ ਲੜਕੀਆਂ ਨੇ ਅਤੇ ‘ਸੱਥ ਗਭਰੂਆਂ ਦਾ’ ਵਿਚ ਲੜਕਿਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਬਲਜੀਤ ਸ਼ਰਮਾ, ਰੂਬਿਨ ਅਤੇ ਜਸਵਿੰਦਰ ਕੌਰ ਨੇ ਬਤੌਰ ਜੱਜ ਭੂਮਿਕਾ ਨਿਭਾਈ। ‘ਵਿਹੜਾ ਮਜਾਜਣਾਂ ਦਾ’ ਵਿਚ ਜੈਸਮੀਨ ਨੇ ਪਹਿਲਾ, ਅੰਜਲੀ ਨੇ ਦੂਜਾ ਅਤੇ ਗੁਰਪ੍ਰੀਤ ਨੇ ਤੀਜਾ ਸਥਾਨ ਹਾਸਲ ਕੀਤਾ। ‘ਸੱਥ ਗੱਭਰੂਆਂ ਦਾ’ ਪ੍ਰਤੀਯੋਗਤਾ ਵਿਚ ਦੀਪਕ ਨੇ ਪਹਿਲਾ, ਖੁਸ਼ਨਸੀਬ ਨੇ ਦੂਜਾ ਤੇ ਜਗਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਪਰਫ਼ਾਰਮਿੰਗ ਆਰਟਸ ਕਲੱਬ ਵਲੋਂ ‘ਮੈਂ ਜੱਲਿਆਂਵਾਲਾ ਬਾਗ ਬੋਲਦਾ ਹਾਂ’ ਨਾਟਕ ਪੇਸ਼ ਕੀਤਾ ਗਿਆ।
ਸ਼ਾਹਕੋਟ (ਪੱਤਰ ਪ੍ਰੇਰਕ): ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਮਲਸੀਆਂ ਵਿਚ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਸੰਦੀਪ ਕੌਰ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਬੱਚਿਆਂ ਨੂੰ ਇਸ ਤੋਂ ਸੇਧ ਲੈ ਕੇ ਸੱਭਿਅਕ ਸਮਾਜ ਸਿਰਜਣ ਵਿਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਸਕੂਲ ਪ੍ਰਬੰਧਕ ਕਮੇਟੀ ਦੇ ਟਰੱਸਟੀ ਰਾਮ ਮੂਰਤੀ ਨੇ ਵਿਸਾਖੀ ਦੀ ਵਧਾਈ ਦਿੰਦਿਆਂ ਬੱਚਿਆਂ ਨੂੰ ਵਿਸਾਖੀ ਦਾ ਨਾਲ ਜੁੜੀ ਭਾਰਤ ਦੀ ਆਜ਼ਾਦੀ, ਸਿੱਖ ਇਤਿਹਾਸ ਅਤੇ ਭਾਰਤੀ ਸੱਭਿਆਚਾਰ ਨਾਲ ਜੁੜੇ ਹੋਣ ਬਾਰੇ ਭਰਪੂਰ ਜਾਣਕਾਰੀ ਦਿੱਤੀ। ਡਿਸਕਵਰੀ ਸਕੂਲ ਮਲਸੀਆਂ ’ਚ ਵਿਸਾਖੀ ਦਾ ਤਿਓਹਾਰ ਮਨਾਇਆ
ਫਗਵਾੜਾ (ਪੱਤਰ ਪ੍ਰੇਰਕ): ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸ਼ਬਦ ਗਾਇਨ, ਵਿਸਾਖੀ ਦੇ ਤਿਉਹਾਰ ਦੀ ਇਤਿਹਾਸਕ ਜਾਣਕਾਰੀ ਦਿੱਤੀ। ਸਕੂਲ ਪ੍ਰਿੰਸੀਪਲ ਜੋਰਵਾਰ ਸਿੰਘ ਤੇ ਅਮਰਜੀਤ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਤਰਨ ਤਾਰਨ (ਪੱਤਰ ਪ੍ਰੇਰਕ): ਸ੍ਰੀ ਗੁਰੂ ਹਰਿ ਕ੍ਰਿਸ਼ਨ ਪਬਲਿਕ ਸਕੂਲ, ਮਾਝਾ ਕਾਲਜ ਫਾਰ ਵਿਮੈੱਨ, ਮਾਝਾ ਪਬਲਿਕ ਸਕੂਲ, ਸ਼ਾਹ ਹਰਬੰਸ ਇੰਟਰਨੈਸ਼ਨਲ ਸਕੂਲ ਰਾਣੀ ਵਲਾਹ, ਲੋਟਸ ਵੈਲੀ ਸੀਨੀਅਰ ਸਕੂਲ ਕੋਟ ਮੁਹੰਮਦ ਖਾਂ, ਸ੍ਰੀ ਗੁਰੂ ਹਰਿ ਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਝਬਾਲ ਸਮੇਤ ਹੋਰਨਾਂ ਸੰਸਥਾਵਾਂ ਵਲੋਂ ਵਿਸਾਖੀ ਮੌਕੇ ਸਮਾਗਮ ਕਰਵਾਏ ਗਏ।
ਧਾਰੀਵਾਲ (ਪੱਤਰ ਪ੍ਰੇਰਕ): ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਿੱਚ ਪ੍ਰਿੰਸੀਪਲ ਐਸ.ਬੀ.ਨਾਯਰ ਅਤੇ ਪ੍ਰਬੰਧਕ ਨਵਦੀਪ ਕੌਰ ਤੇ ਕੁਲਦੀਪ ਕੌਰ ਦੀ ਸਰਪ੍ਰਸਤੀ ਹੇਠ ਵਿਸਾਖੀ ਦੇ ਤਿਉਹਾਰ ਸਬੰਧੀ ਰੰਗਾ-ਰੰਗ ਪ੍ਰੋਗਰਾਮ ਕਰਵਾਇਆ ਗਿਆ।