ਕਰਤਾਰਪੁਰ (ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਆਮ ਆਦਮੀ ਪਾਰਟੀ ਦੇ ਜੇਤੂ ਰਹੇ ਸਾਬਕਾ ਪੁਲੀਸ ਅਧਿਕਾਰੀ ਬਲਕਾਰ ਸਿੰਘ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਸਣੇ ਗੁਰਦੁਆਰਾ ਗੰਗਸਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪਹੁੰਚੇ। ਆਪਣੇ ਸਮਰਥਕਾਂ ਨਾਲ ਘਿਰੇ ਬਲਕਾਰ ਸਿੰਘ ਨੂੰ ਹਲਕੇ ਵਿਚੋਂ ਵਧਾਈਆਂ ਦੇਣ ਲਈ ਵੱਡੀ ਗਿਣਤੀ ਵਰਕਰ ਪੁੱਜੇ। ਬਲਕਾਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹਲਕੇ ਵਿਚ ਭਰਪੂਰ ਹੁੰਗਾਰਾ ਮਿਲਣ ਨਾਲ ਹਲਕੇ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ ਵਧ ਗਈ ਹੈ। ਇਸ ਮੌਕੇ ਉਨ੍ਹਾਂ ਆਪਣੇ ਸਮਰਥਕਾਂ ਨਾਲ ਕਰਤਾਰਪੁਰ ਸ਼ਹਿਰ ਦੇ ਵੋਟਰਾਂ ਦਾ ਧੰਨਵਾਦ ਕਰਨ ਲਈ ਫੇਰੀ ਲਗਾਈ।