ਪੱਤਰ ਪ੍ਰੇਰਕ
ਆਦਮਪੁਰ ਦੋਆਬਾ (ਜਲੰਧਰ), 6 ਅਕਤੂਬਰ
ਜ਼ਿਲ੍ਹਾ ਮੈਜਿਸਟਰੇਟ ਜਸਪ੍ਰੀਤ ਸਿੰਘ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਤੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਪੰਜਾਬ ਲਿਕੁਅਰ ਲਾਇਸੈਂਸ 1956 ਦੇ ਨਿਯਮ 9 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਉਤਸਵ ਸਬੰਧੀ 8 ਅਤੇ 9 ਅਕਤੂਬਰ ਨੂੰ ਸ਼ਹਿਰ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰਸਤੇ ਅਤੇ ਸਮਾਗਮ ਵਾਲੀ ਜਗ੍ਹਾ ਦੇ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਗਏ ਹਨ।