ਹੁਸ਼ਿਆਰਪੁਰ (ਹਰਪ੍ਰੀਤ ਕੌਰ): ਯੂਨਾਈਟਿਡ ਫ਼ੋਰਮ ਆਫ਼ ਬੈਂਕਸ ਯੂਨੀਅਨ ਦੇ ਸੱਦੇ ’ਤੇ ਬੈਂਕ ਕਰਮਚਾਰੀਆਂ ਨੇ ਅੱਜ ਸਰਕਾਰੀ ਬੈਂਕਾਂ ਦਾ ਨਿੱਜੀਕਰਨ ਕੀਤੇ ਜਾਣ ਦੇ ਵਿਰੋਧ ਵਿਚ ਹੜਤਾਲ ਕੀਤੀ। ਕੋਰਟ ਰੋਡ ’ਤੇ ਸਥਿੱਤ ਸਟੇਟ ਬੈਂਕ ਦੀ ਮੁੱਖ ਸ਼ਾਖਾ ਦੇ ਬਾਹਰ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਰੋਸ ਪ੍ਰਗਟਾਵਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਬੈਂਕਾਂ ਦਾ ਨਿੱਜੀਕਰਨ ਨਾ ਕੇਵਲ ਬੈਂਕਾਂ ਦੇ ਸਟਾਫ਼ ਲਈ ਮਾਰੂ ਹੈ, ਸਗੋਂ ਲੋਕਾਂ ਦੇ ਹਿੱਤਾਂ ਵਿਚ ਵੀ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਾਰ-ਵਾਰ ਰਾਸ਼ਟਰੀ ਬੈਂਕਾਂ ਦੇ ਨਿੱਜੀਕਰਨ ਦੇ ਯਤਨ ਕੀਤੇ ਜਾ ਰਹੇ ਹਨ।