ਨਿੱਜੀ ਪੱਤਰ ਪ੍ਰੇਰਕ
ਜਲੰਧਰ, 13 ਅਗਸਤ
ਦਿਹਾਤੀ ਪੁਲੀਸ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦੇਤਵਾਲ ’ਚ ਹੋਈ ਬੈਂਕ ਡਕੈਤੀ ਨੂੰ ਸੁਲਝਾਉਂਦਿਆਂ ਲੁੱਟ ਕਰਨ ਵਾਲੇ ਗੈਂਗ ਦੇ ਇੱਕ ਮੈਂਬਰ ਨੂੰ ਲੁੱਟੀ ਹੋਈ 70,000 ਦੀ ਨਗਦੀ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਵਰਦਾਤ ਵਿੱਚ ਵਰਤਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਐਸਐਸਪੀ ਸਵਰਨਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਪਿੰਡ ਥਾਣਾ ਪਤਾਰਾ ਨੇਡੇ ਮੌਜੂਦ ਸੀ ਕਿ ਇਸੇ ਦੌਰਾਨ ਸੂਚਨਾ ਮਿਲਣ ’ਤੇ ਸੋਮ ਨਾਥ ਉਰਫ ਰਵੀ ਵਾਸੀ ਪਿੰਡ ਨੰਗਲ ਜ਼ਿਲ੍ਹਾ ਜਲੰਧਰ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਤਲਾਸ਼ੀ ਲਈ ਤਾਂ 70,000/- ਰੁਪਏ ਦੀ ਨਕਦੀ ਬਰਾਮਦ ਹੋਈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਵੱਖ ਵੱਖ ਧਾਰਾਵਾਂ ਹੇਠ ਕੇਸ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ ।