ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਤੀ-ਪਤਨੀ ਦੀ ਕੁੱਟਮਾਰ, ਤਿੰਨ ਖ਼ਿਲਾਫ਼ ਕੇਸ ਦਰਜ

ਫਗਵਾੜਾ: ਖੂਹ ਤੋਂ ਘਰ ਜਾ ਰਹੇ ਪਤੀ-ਪਤਨੀ ਦੀ ਕੁੱਟਮਾਰ ਦੇ ਸਬੰਧ ’ਚ ਰਾਵਲਪਿੰਡੀ ਪੁਲੀਸ ਨੇ ਤਿੰਨ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਪਰਮਜੀਤ ਸਿੰਘ ਵਾਸੀ ਭਾਖੜੀਆਣਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 29 ਮਈ ਨੂੰ ਉਹ ਤੇ...
Advertisement

ਫਗਵਾੜਾ: ਖੂਹ ਤੋਂ ਘਰ ਜਾ ਰਹੇ ਪਤੀ-ਪਤਨੀ ਦੀ ਕੁੱਟਮਾਰ ਦੇ ਸਬੰਧ ’ਚ ਰਾਵਲਪਿੰਡੀ ਪੁਲੀਸ ਨੇ ਤਿੰਨ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਪਰਮਜੀਤ ਸਿੰਘ ਵਾਸੀ ਭਾਖੜੀਆਣਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 29 ਮਈ ਨੂੰ ਉਹ ਤੇ ਉਸਦੀ ਪਤਨੀ ਬਲਵੀਰ ਕੌਰ ਮੋਟਰਸਾਈਕਲ ’ਤੇ ਆਪਣੇ ਖੂਹ ਤੋਂ ਆਪਣੇ ਘਰ ਆ ਰਹੇ ਸਨ ਕਿ ਜਦੋਂ ਉਹ ਆਪਣੇ ਭਰਾ ਸੁਰਜੀਤ ਸਿੰਘ ਦੇ ਘਰ ਲਾਗੇ ਪੁੱਜਾ ਤਾਂ ਉਸਦਾ ਭਤੀਜਾ ਦਲਜਿੰਦਰ ਸਿੰਘ ਘਰੋਂ ਬਾਹਰ ਆਇਆ ਤੇ ਜਬਰਦਸਤੀ ਉਸਦਾ ਮੋਟਰਸਾਈਕਲ ਰੋਕ ਲਿਆ ਤੇ ਉਸਨੂੰ ਧੱਕਾ ਮਾਰ ਕੇ ਥੱਲੇ ਸੁੱਟ ਦਿੱਤਾ ਤੇ ਉਸਦੀ ਕੁੱਟਮਾਰ ਕਰਨ ਲੱਗ ਪਏ ਤੇ ਜਦੋਂ ਉਸਦੀ ਪਤਨੀ ਨੇ ਛੁਡਵਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸਦੇ ਕੱਪੜੇ ਵੀ ਪਾੜ ਦਿੱਤੇ। ਪੁਲੀਸ ਨੇ ਸੁਰਜੀਤ ਸਿੰਘ, ਦਲਜਿੰਦਰ ਸਿੰਘ ਉਰਫ਼ ਡੀ.ਸੀ.ਤੇ ਪਲਵਿੰਦਰ ਕੌਰ ਖਿਲਾਫ਼ ਕੇਸ ਦਰਜ ਕਰ ਲਿਆ ਹੈ। -ਪੱਤਰ ਪ੍ਰੇਰਕ

Advertisement
Advertisement