ਭਗਤ ਕਬੀਰ ਦੇ ਸੰਦੇਸ਼ ਦਾ ਮੌਜੂਦਾ ਯੁੱਗ ਵਿੱਚ ਬੇਹੱਦ ਮਹੱਤਵ: ਭਗਤ
ਹਤਿੰਦਰ ਮਹਿਤਾ
ਜਲੰਧਰ, 12 ਜੂਨ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਥਾਨਕ ਸਤਿਗੁਰੂ ਕਬੀਰ ਮੁੱਖ ਮੰਦਰ ਭਾਰਗਵ ਨਗਰ ਵਿਖੇ ਭਗਤ ਕਬੀਰ ਜੀ ਦੇ 627ਵੇਂ ਪ੍ਰਕਾਸ਼ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਜੁੜੀਆਂ ਸੰਗਤਾਂ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲੀਸ ਕਮਿਸ਼ਨਰ ਧੰਨਪ੍ਰੀਤ ਕੌਰ ਅਤੇ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਭਗਤ ਕਬੀਰ ਦੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਹਮੇਸ਼ਾ ਹੀ ਆਵਾਮ ਦਾ ਮਾਰਗ ਦਰਸ਼ਨ ਕਰਦੀ ਰਹੇਗੀ ਜੋ ਕਿ ਜਾਤ, ਨਸਲ ਅਤੇ ਧਰਮ ਤੋਂ ਉਪਰ ਉਠਣ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਭਗਤ ਕਬੀਰ ਦਾ ਸਰਬ ਸਾਂਝੀਵਾਲਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਆਪਣੇ ਅਖਤਿਆਰੀ ਫੰਡ ਵਿੱਚੋਂ ਮੰਦਿਰ ਕਮੇਟੀ ਨੂੰ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਪ੍ਰਸਿੱਧ ਗਾਇਕ ਮਾਸ਼ਾ ਅਲੀ ਅਤੇ ਹੋਰਨਾਂ ਕਲਾਕਾਰਾਂ ਨੇ ਭਜਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ‘ਆਪ’ ਆਗੂ ਦਿਨੇਸ਼ ਢੱਲ, ਐੱਸਡੀਐੱਮ ਜਲੰਧਰ-2 ਸ਼ਾਇਰੀ ਮਲਹੋਤਰਾ, ਤਹਿਸੀਲਦਾਰ ਪਰਵੀਨ ਕੁਮਾਰ ਸਿੰਗਲਾ, ਸਤਿਗੁਰੂ ਕਬੀਰ ਸਭਾ ਭਾਰਗਵ ਨਗਰ ਦੇ ਚੇਅਰਮੈਨ ਸਤੀਸ਼ ਭਗਤ ਬਿੱਲਾ, ਪ੍ਰਧਾਨ ਰਾਕੇਸ਼ ਕੁਮਾਰ ਭਗਤ, ਉੱਪ ਪ੍ਰਧਾਨ ਰਵੀ ਕੁਮਾਰ, ਕੈਸ਼ੀਅਰ ਦੁਸ਼ਿਅੰਤ ਭਗਤ, ਚੇਅਰਮੈਨ ਅੰਮ੍ਰਿਤਪਾਲ ਸਿੰਘ, ਸੰਜੀਵ ਭਗਤ, ਸੁਦੇਸ਼ ਭਗਤ, ਰਜਨੀਸ਼ ਚੱਢਾ, ਸ਼ੋਭਾ ਭਗਤ, ਅਜੈ ਅੱਜੂ, ਬਲਵਿੰਦਰ ਬਿੱਟੂ, ਸੋਮ ਨਾਥ, ਬੰਟੀ, ਅਜੇ ਨੰਨੂ, ਜਸਵੰਤ ਪੰਮਾ, ਦੀਪਕ, ਰਮਨ ਗੋਲੂ, ਅਸ਼ਵਨੀ ਬਿੱਟੂ, ਅਸ਼ਵਨੀ ਬੱਬੂ, ਬਲਦੇਵ ਰਾਜ, ਸੁਦੇਸ਼, ਸੌਰਵ ਸੇਠ, ਬਬਲੀ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਹਾਜ਼ਰ ਸਨ।