DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Bhagwant Mann Drug Issue: ਨਸ਼ੇ ਦੇ ਮਾਮਲੇ ’ਚ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼: ਮਾਨ

ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ; ਕੇਂਦਰ ਸਰਕਾਰ ਖ਼ਿਲਾਫ਼ ਨਿਸ਼ਾਨੇ ਸੇਧੇ

  • fb
  • twitter
  • whatsapp
  • whatsapp
featured-img featured-img
ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਮਲਕੀਅਤ
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਦੇ ਮੁੱਦੇ ’ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਦੀ ਆਲੋਚਨਾ ਕਰਨ ਦੀ ਬਜਾਏ ਨਸ਼ਾ ਤਸਕਰੀ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ।

ਅੱਜ ਇਥੇ ਆਈ ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਕਾਨਵੋਕੇਸ਼ਨ ਸਮਾਰੋਹ ਦੌਰਾਨ ਮਾਨ ਨੇ ਦੋਸ਼ ਲਾਇਆ ਕਿ ਪੰਜਾਬ ਨੂੰ ਨਸ਼ਿਆਂ ਦੇ ਮੁੱਦੇ ’ਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੇਂਦਰ ਤੇ ਗੁਜਰਾਤ ’ਚ ਉਸ ਦੀ ਸਰਕਾਰ ਹੋਣ ਦੇ ਬਾਵਜੂਦ ਗੁਜਰਾਤ ਤੇ ਦੇਸ਼ ਦੇ ਹੋਰ ਹਿੱਸਿਆਂ ਦੀਆਂ ਬੰਦਰਗਾਹਾਂ ਰਾਹੀਂ ਨਸ਼ਿਆਂ ਦੀ ਸਪਲਾਈ ਕਿਵੇਂ ਜਾਰੀ ਰਹੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਇੱਕ ਕੌਮੀ ਸਮੱਸਿਆ ਹੈ ਤੇ ਇਸ ਨਾਲ ਨਜਿੱਠਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਪਣੇ ਸੂਬਿਆਂ ’ਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ’ਚ ਅਸਫ਼ਲ ਰਹਿਣ ਵਾਲਿਆਂ ਨੂੰ ਪੰਜਾਬ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਆਪਣਾ ਰਿਕਾਰਡ ਦੇਖਣਾ ਚਾਹੀਦਾ ਹੈ।

Advertisement

ਮੁੱਖ ਮੰਤਰੀ ਕਿਹਾ ਹੈ ਕਿ ਸਰਕਾਰ ਦਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ। ਉਨ੍ਹਾਂ ਅੱਜ ਆਈ ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ 14ਵੇਂ ਕਾਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕੀਤਾ ਤੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਅਰਵਿੰਦ ਕੁਮਾਰ ਬਾਂਸਲ ਸਣੇ ਹੋਰ ਪਤਵੰਤੇ ਹਾਜ਼ਰ ਸਨ।

Advertisement

Advertisement
×