ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭੱਲਾ ਦੋ ਵਿਧਾਨ ਸਭਾ ਹਲਕਿਆਂ ਦੇ ਆਬਜ਼ਰਵਰ ਨਿਯੁਕਤ

ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਕਮੇਟੀ ਜਲੰਧਰ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ਵਨ ਭੱਲਾ ਨੂੰ ਵਿਧਾਨ ਸਭਾ ਹਲਕਾ ਟਾਂਡਾ ਅਤੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦਾ ਪਾਰਟੀ ਆਬਜ਼ਰਵਰ ਨਿਯੁਕਤ...
Advertisement

ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਕਮੇਟੀ ਜਲੰਧਰ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ਵਨ ਭੱਲਾ ਨੂੰ ਵਿਧਾਨ ਸਭਾ ਹਲਕਾ ਟਾਂਡਾ ਅਤੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦਾ ਪਾਰਟੀ ਆਬਜ਼ਰਵਰ ਨਿਯੁਕਤ ਕੀਤਾ। ਉਨ੍ਹਾਂ ਨੇ ਆਪਣੀ ਨਿਯੁਕਤੀ ’ਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਭੋਗਪੁਰ ਵਿੱਚ ਸਥਿਤ ਆਪਣੇ ਗ੍ਰਹਿ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਹ ਟਾਂਡਾ ਅਤੇ ਸ਼ਾਮਚੁਰਾਸੀ ਵਿਧਾਨ ਸਭਾ ਹਲਕਿਆਂ ਤੋਂ ਇਲਾਵਾ ਆਪਣੇ ਵਿਧਾਨ ਸਭਾ ਹਲਕਾ ਆਦਮਪੁਰ ਵਿੱਚ ਲੋਕਾਂ ਨੂੰ ਲਾਮਬੰਦ ਕਰਕੇ ਕਾਂਗਰਸ ਪਾਰਟੀ ਦਾ ਸਿਆਸੀ ਗ੍ਰਾਫ ਉੱਚਾ ਚੁਕਣ ’ਚ ਕੋਈ ਕਸਰ ਬਾਕੀ ਨਹੀਂ ਛੱਡਣਗੇ।

Advertisement

Advertisement