ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਅਕਤੂਬਰ
ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਭੋਪਾਲ (ਮੱਧ ਪ੍ਰਦੇਸ਼) ਵਿਚ ਹੋ ਰਹੀਆਂ ਨੈਸ਼ਨਲ ਖੇਡਾਂ ਵਿਚ ਘੁੰਮਣਹੇਰਾ ਰਾਈਸਰਜ਼ ਨੂੰ 4-1 ਦੇ ਵੱਡੇ ਫ਼ਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਹਾਕੀ ਟੀਮ ਦੀ ਇਸ ਜਿੱਤ ’ਤੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਾਕੀ ਖਿਡਾਰੀਆਂ ਤੇ ਸ਼੍ਰੋਮਣੀ ਕਮੇਟੀ ਦੇ ਖੇਡ ਵਿਭਾਗ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਸ਼੍ਰੋਮਣੀ ਕਮੇਟੀ ਦੇ ਖਿਡਾਰੀ ਇਸੇ ਤਰ੍ਹਾਂ ਮੱਲ੍ਹਾਂ ਮਾਰਦੇ ਰਹਿਣਗੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ ਜੋ ਖੇਡ ਵਿਭਾਗ ਦੀ ਦੇਖ ਰੇਖ ਕਰ ਰਹੇ ਹਨ, ਨੇ ਵੀ ਖਿਡਾਰੀਆਂ ਨੂੰ ਵਧਾਈ ਦਿੱਤੀ।