ਭਾਜਪਾ ਨੇ ਕੇਂਦਰੀਕਰਨ ਨੂੰ ਉਤਸ਼ਾਹਿਤ ਕੀਤਾ: ਰੰਧਾਵਾ
ਕਾਂਗਰਸੀ ਆਗੂ ਨੇ ‘ਆਪ’ ੳੁੱਤੇ ਸੂਬੇ ਵਿੱਚ ਅਰਾਜਕਤਾ ਫੈਲਾੳੁਣ ਦਾ ਦੋਸ਼ ਲਾਇਆ
Advertisement
ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸ ਕਮੇਟੀ ਜਲੰਧਰ ਦੇ ਕਾਰਜਕਾਰੀ ਪ੍ਰਧਾਨ ਅਸ਼ਵਨ ਭੱਲਾ ਦੀ ਰਿਹਾਇਸ਼ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਵਿੱਚ ਭਾਜਪਾ ਸਰਕਾਰ ਨੇ ਹਰ ਸਰਕਾਰੀ ਤੇ ਸੰਵਿਧਾਨਕ ਸੰਗਠਨਾਂ ਦੀਆਂ ਸ਼ਕਤੀਆ ਨਾਮਾਤਰ ਕਰਕੇ ਸੰਵਿਧਾਨਕ ਸ਼ਕਤੀਆਂ ਦਾ ਕੇਂਦਰੀਕਰਨ ਕਰ ਦਿੱਤਾ। ਭਾਜਪਾ ਨੇ ਵੋਟ ਚੋਰੀ ਕਰਕੇ ਦੁਬਾਰਾ ਕੇਂਦਰ ਅਤੇ ਰਾਜਾਂ ਵਿੱਚ ਸੱਤਾ ਹਾਸਲ ਕੀਤੀ। ਸ੍ਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਅਰਾਜਕਤਾ ਵਰਗਾ ਮਾਹੌਲ ਬਣ ਗਿਆ ਹੈ ਕਿਉਂਕਿ ਪੰਜਾਬ ਨੂੰ ਦਿੱਲੀ ਦੇ ਸੀਨੀਅਰ ‘ਆਪ’ ਆਗੂ ਦੋਵਾਂ ਹੱਥਾਂ ਨਾਲ ਲੁੱਟ ਰਹੇ ਹਨ ਅਤੇ ਦਿਨ ਦਿਹਾੜੇ ਲੁਟਾਂ, ਖੋਹਾਂ, ਕਤਲ, ਡਾਕੇ ਜ਼ਮੀਨਾਂ ਉੱਪਰ ਕਬਜ਼ੇ ਹੋ ਰਹੇ ਹਨ ਜਿਸ ਕਰਕੇ ‘ਆਪ’ ਸਰਕਾਰ ਤੋਂ ਪੰਜਾਬੀਆਂ ਦਾ ਹਰ ਵਰਗ ਦੁਖੀ ਹੋ ਗਿਆ ਹੈ ਇਸ ਤੋਂ ਇਲਾਵਾ ਪੰਜਾਬ ਦਾ ਵਿਕਾਸ ਰੁਕਿਆ ਹੋਇਆ ਪਿਆ ਹੈ।
ਉਨ੍ਹਾਂ ਕਿਹਾ ਕਾਂਗਰਸ ਪਾਰਟੀ ਨੇ ਲੰਮਾਂ ਸੰਘਰਸ਼ ਕਰਕੇ ਦੇਸ਼ ਨੂੰ ਆਜ਼ਾਦ ਕਰਵਾਇਆ ਅਤੇ ਗਣਤੰਤਰ , ਲੋਕਤੰਤਰ, ਧਰਮ-ਨਿਰਪੱਖ ਅਤੇ ਸਮਾਜਵਾਦ ਨੂੰ ਮਜ਼ਬੂਤ ਕੀਤਾ ਪਰ ਸਭ ਕੁਝ ਖਤਮ ਕਰਕੇ ਭਾਜਪਾ ਭਗਵਾਕਰਨ ਅਤੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਜਿਸ ਨੂੰ ਪੰਜਾਬੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਆ ਰਹੀਆਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ। ਇਸ ਮੌਕੇ ਰਾਜ ਕੁਮਾਰ ਭੱਲਾ ਸੱਤ ਪ੍ਰਕਾਸ਼ ਦੀ ਅਗਵਾਈ ਵਿੱਚ ਕਾਂਗਰਸੀ ਆਗੂਆਂ ਨੇ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦਾ ਸਨਮਾਨ ਕੀਤਾ ।
Advertisement
Advertisement
