ਭਾਜਪਾ ਵੱਲੋਂ ਗੰਡੀਵਿੰਡ ਸਰਾਂ ਵਿੱਚ ਇਕੱਠ
ਤਰਨ ਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਸਮਰਥਨ ਵਿੱਚ ਇਲਾਕੇ ਦੇ ਪਿੰਡ ਗੰਡੀਵਿੰਡ ਸਰਾਂ ਵਾਸੀਆਂ ਨੇ ਇਕੱਠ ਕਰ ਕੇ ਉਨ੍ਹਾਂ ਨੂੰ ਸਮਰਥਨ ਦੇਣ ਦਾ ਭਰੋਸਾ ਦਿਵਾਇਆ। ਇਕੱਠ ਨੂੰ ਹਰਜੀਤ ਸਿੰਘ ਸੰਧੂ...
Advertisement
ਤਰਨ ਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਸਮਰਥਨ ਵਿੱਚ ਇਲਾਕੇ ਦੇ ਪਿੰਡ ਗੰਡੀਵਿੰਡ ਸਰਾਂ ਵਾਸੀਆਂ ਨੇ ਇਕੱਠ ਕਰ ਕੇ ਉਨ੍ਹਾਂ ਨੂੰ ਸਮਰਥਨ ਦੇਣ ਦਾ ਭਰੋਸਾ ਦਿਵਾਇਆ।
ਇਕੱਠ ਨੂੰ ਹਰਜੀਤ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਦੇਸ਼ ਦੇ ਕਿਸਾਨਾਂ ਤੇ ਸਿੱਖਾਂ ਦੇ ਹਿੱਤਾ ਅਤੇ ਭਾਵਨਾਵਾਂ ਦੇ ਕੀਤੇ ਜਾ ਰਹੇ ਸਤਿਕਾਰ ਨੂੰ ਅੱਜ ਤੱਕ ਦੇ ਇਤਿਹਾਸ ਦਾ ਸੁਨਹਿਰੀ ਪੰਨਾ ਕਰਾਰ ਦਿੱਤਾ। ਉਨ੍ਹਾਂ ਕਿਸਾਨਾਂ ਆਦਿ ਦੀਆਂ ਹੋਰ ਰਹਿੰਦੀਆਂ ਮੰਗਾਂ ਨੂੰ ਮਨਵਾਉਣ ਲਈ ਪੰਜਾਬ ਦੇ ਲੋਕਾਂ ਨੂੰ 2027 ਵਿੱਚ ਪੰਜਾਬ ਅੰਦਰ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਲਈ ਤਰਨ ਤਾਰਨ ਦੀ ਜ਼ਿਮਨੀ ਚੋਣ ਤੋਂ ਜਿਤਾਉਣ ਦੀ ਅਪੀਲ ਕੀਤੀ|
Advertisement
ਇਸ ਮੌਕੇ ਪਿੰਡ ਦੇ ਵਾਸੀ ਗੁਰਬੀਰ ਸਿੰਘ ਫੌਜੀ ਗੰਡੀਵਿੰਡ, ਹਰਪਾਲ ਸਿੰਘ, ਕੁਲਵੰਤ ਸਿੰਘ, ਬਲਜਿੰਦਰ ਸਿੰਘ ਚੀਮਾ, ਸਾਬਕਾ ਸਰਪੰਚ ਨਿਰਵੈਲ ਸਿੰਘ ਭੂਸੇ ਨੇ ਵੀ ਸੰਬੋਧਨ ਕੀਤਾ|
Advertisement
Advertisement
×