DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨਾਂ ਦੀ ਭਲਾਈ ਲਈ ਭਾਜਪਾ ਜ਼ਰੂਰੀ: ਮਿਆਦੀਆ

ਅਮਿਤ ਸ਼ਾਹ ਦੀ ਰੈਲੀ ਲਈ ਲੋਕਾਂ ’ਚ ੳੁਤਸ਼ਾਹ ਹੋਣ ਦਾ ਦਾਅਵਾ

  • fb
  • twitter
  • whatsapp
  • whatsapp
featured-img featured-img
ਭਾਜਪਾ ਆਗੂ ਬਲਦੇਵ ਸਿੰਘ ਮਿਆਦੀਆਂ ਲੋਕਾਂ ਨਾਲ ਮੀਟਿੰਗ ਕਰਦੇ ਹੋਏ।
Advertisement

ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਦੇ ਸੀਨੀਅਰ ਆਗੂ ਅਤੇ ਪਨਗ੍ਰੇਨ ਦੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਨੇ ਲੋਕਾਂ ਨੂੰ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂੰ ਕਰਵਾਉਣ ਲਈ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਨੂੰ ਅੱਗੇ ਤੋਰਦਿਆਂ ਅੱਜ ਪਿੰਡਾਂ ਵਿੱਚ ਭਰਵੀਆਂ ਮੀਟਿੰਗਾਂ ਕਰ ਕੇ ਲੋਕਾਂ ਨੂੰ ਲਾਮਬੰਦ ਕੀਤਾ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਵੱਲੋਂ ਪੂਰੇ ਦੇਸ਼ ਅੰਦਰ ਸੜਕਾਂ ਦੇ ਜਾਲ ਵਿਛਾਉਣ ਦੇ ਨਾਲ-ਨਾਲ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਰੁਜ਼ਗਾਰ ਦੇ ਸੋਮੇ ਪੈਦਾ ਕਰਕੇ ਦੇਸ਼ ਨੂੰ ਵਿਸ਼ਵ ਦੇ ਮੋਹਰੀ ਦੇਸ਼ਾਂ ਵਿੱਚ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਕਿਸਾਨੀ ਤੇ ਨੌਜਵਾਨੀ ਨੂੰ ਉੱਪਰ ਚੁੱਕਣਾ ਹੈ ਤਾਂ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਾਉਣੀ ਲਾਜ਼ਮੀ ਹੈ ਕਿਉਂਕਿ ਭਾਜਪਾ ਹੀ ਸੂਬੇ ਨੂੰ ਆਰਥਿਕ ਘਾਟੇ ਵਿੱਚੋਂ ਬਾਹਰ ਕੱਢ ਕੇ ਵਿਕਾਸ ਦੇ ਰਾਹ ਤੋਰ ਸਕਦੀ ਹੈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਲੋਕਾਂ ਅੰਦਰ ਭਾਜਪਾ ਪ੍ਰਤੀ ਕਾਫੀ ਉਤਸ਼ਾਹ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਭਾਜਪਾ ਸੂਬੇ ਵਿੱਚੋਂ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੇਗੀ। ਸ੍ਰੀ ਮਿਆਦੀਆ ਨੇ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹ ਰੈਲੀ ਇਤਿਹਾਸਿਕ ਹੋ ਨਿਬੜੇਗੀ।

Advertisement
Advertisement
×