ਭਾਜਪਾ ਆਗੂਆਂ ਵੱਲੋਂ ‘ਆਪ’ ’ਚ ਸ਼ਾਮਲ ਹੋਣ ਦਾ ਐਲਾਨ
‘ਆਪ’ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਭਾਜਪਾ ਦੇ ਵੱਡੀ ਗਿਣਤੀ ਆਗੂਆਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ| ਸ਼ੈਲੀ ਕਲਸੀ ਨੇ ਕਿਹਾ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਵੀਰਵਾਰ ਨੂੰ ਮੁੱਖ...
‘ਆਪ’ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਭਾਜਪਾ ਦੇ ਵੱਡੀ ਗਿਣਤੀ ਆਗੂਆਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ| ਸ਼ੈਲੀ ਕਲਸੀ ਨੇ ਕਿਹਾ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮਨੀਸ਼ ਸਿਸੋਦੀਆ ਦੀ ਅਗਵਾਈ ਵਿੱਚ ਤਰਨ ਤਾਰਨ ਦੇ ਚੌਂਕ ਬੋਹੜੀ ਵਿੱਚ ਕੀਤੇ ਜਾ ਰਹੇ ਪ੍ਰੋਗਰਾਮ ਵਿੱਚ ਪਾਰਟੀ ’ਚ ਸ਼ਾਮਲ ਕੀਤਾ ਜਾਵੇਗਾ| ਇਸ ਦਿਨ ਹੀ ਆਮ ਆਦਮੀ ਪਾਰਟੀ ਦੇ ਤਰਨ ਤਾਰਨ ਵਿਧਾਨ ਸਭਾ ਉੱਪ ਚੋਣ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਆਪਣੇ ਨਾਮਜ਼ਦਗੀ ਦੇ ਪਰਚੇ ਵੀ ਦਾਖ਼ਲ ਕਰਵਾਉਣਗੇ|
ਨਸ਼ਾ ਕਰਨ ਦੇ ਦੋਸ਼ ਹੇਠ ਦੋ ਕਾਬੂ
ਫਗਵਾੜਾ: ਸਿਟੀ ਪੁਲੀਸ ਨੇ ਨਸ਼ਾ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਐੱਨ ਡੀ ਪੀ ਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐੱਸ ਐੱਚ ਓ ਸਿਟੀ ਊਸ਼ਾ ਰਾਣੀ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਦੋਵੇਂ ਵਿਅਕਤੀ ਮਾਲ ਗੁਦਾਮ ਰੋਡ ’ਤੇ ਬੈਠੇ ਨਸ਼ਾ ਕਰ ਰਹੇ ਹਨ। ਇਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਦੋਵਾਂ ਜਣਿਆਂ ਨੂੰ ਕਾਬੂ ਕਰ ਲਿਆ ਹੈ। ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸੁਰਿੰਦਰ ਸਿੰਘ ਵਾਸੀ ਦੌਲਤਪੁਰ ਤੇ ਸਤੀਸ਼ ਕੁਮਾਰ ਪੁੱਤਰ ਬ੍ਰਹਮ ਦੇਵ ਵਾਸੀ ਆੜ੍ਹਤੀਆ ਮੁਹੱਲਾ ਵਜੋਂ ਹੋਈ ਹੈ। -ਪੱਤਰ ਪ੍ਰੇਰਕ

