DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਜਪਾ ਆਗੂ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ

ਪਾਰਟੀ ਵਿੱਚ ਸ਼ਾਮਲ ਆਗੂਆਂ ਦਾ ਵਿਧਾਇਕ ਘੁੰਮਣ ਵੱਲੋਂ ਸਨਮਾਨ

  • fb
  • twitter
  • whatsapp
  • whatsapp
featured-img featured-img
‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ ਵਿਧਾਇਕ ਕਰਮਬੀਰ ਸਿੰਘ ਘੁੰਮਣ।
Advertisement

ਕੰਢੀ ਖੇਤਰ ਦੇ ਭਜਾਪਾ ਆਗੂ ਅਸ਼ਵਨੀ ਕੁਮਾਰ ਡਡਿਆਲ ਆਪਣੇ ਸਾਥੀਆਂ ਸਮੇਤ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਆਪ ਵਿੱਚ ਸ਼ਾਮਲ ਹੋ ਗਏ। ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਅਸ਼ਵਨੀ ਕੁਮਾਰ ਡਡਿਆਲ, ਠਾਕੁਰ ਰਵਿੰਦਰ ਸਿੰਘ, ਸਮਿਤੀ ਮੈਂਬਰ ਜਸਪਾਲ, ਡਾ. ਬਲਬੀਰ ਸਿੰਘ ਅਤੇ ਸਾਬਕਾ ਸਰਪੰਚ ਦਵਿੰਦਰ ਸਿੰਘ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਵਿਧਾਇਕ ਘੁੰਮਣ ਨੇ ਕਿਹਾ ਕਿ ਆਪ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਵੱਖ-ਵੱਖ ਪਾਰਟੀਆਂ ਦੇ ਆਗੂ ‘ਆਪ’ ਨਾਲ ਜੁੜ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਜਿਸ ਕਾਰਨ ਪਿੰਡਾਂ ਦੇ ਲੋਕ ਭਾਜਪਾ ਤੋਂ ਦੂਰ ਹੋ ਰਹੇ ਹਨ। ਇਸ ਮੌਕੇ ਰਾਜੇਸ਼ ਕੁਮਾਰ, ਪੰਚ ਦਿਲਬਾਗ ਸਿੰਘ, ਪੰਚ ਸੁਰਿੰਦਰ ਸਿੰਘ, ਡਾ. ਜਸਵੀਰ ਸਿੰਘ ਰਿੰਕੂ, ਜਸਵੰਤ ਸਿੰਘ ਗੋਗੀ, ਧਰਮਪਾਲ ਸਿੰਘ, ਅਸ਼ਨੀ ਕੁਮਾਰ ਭਗਤ, ਮਿੰਟੂ ਹਲੇਰ, ਕਿਸ਼ਨ ਰਾਮਪੁਰ, ਕਾਕਾ ਬਡਲਾ, ਮਨਜੀਤ ਸਿੰਘ, ਹਰਮਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।

Advertisement

Advertisement

Advertisement
×