ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਜਪਾ ਆਗੂ ਕੇ.ਡੀ. ਭੰਡਾਰੀ ਤੇ ਰਾਣਾ ਹਰਦੀਪ ਸਿੰਘ ਗ੍ਰਿਫ਼ਤਾਰ

ਪੁਲੀਸ ਨੇ ਗ੍ਰਿਫ਼ਤਾਰੀ ਮੌਕੇ ਕੀਤੀ ਧੱਕਾ ਮੁੱਕੀ; ਭਾਜਪਾ ਵਰਕਰਾਂ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਭਾਜਪਾ ਆਗੂ ਕੇ.ਡੀ. ਭੰਡਾਰੀ ਅਤੇ ਰਾਣਾ ਹਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਲਿਜਾਂਦੀ ਹੋਈ ਪੁਲੀਸ।
Advertisement
ਸ਼ਾਹਕੋਟ ਪੁਲੀਸ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਅਤੇ ਹਲਕਾ ਸ਼ਾਹਕੋਟ ਵਿਚ ਸਰਗਰਮ ਭੂਮਿਕਾ ਨਿਭਾ ਰਹੇ ਰਾਣਾ ਹਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਭਾਜਪਾ ਆਗੂਆਂ ਦੀ ਗ੍ਰਿਫ਼ਤਾਰੀ ਮੌਕੇ ਪੁਲੀਸ ਨੇ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਧੱਕਾ-ਮੁੱਕੀ ਵੀ ਕੀਤੀ। ਭਾਜਪਾ ਵਰਕਰਾਂ ਨੇ ਇਸ ਗ੍ਰਿਫ਼ਤਾਰੀ ਵਿਰੁੱਧ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਭਰੋਸੇਯੋਗ ਸੂਤਰਾਂ ਮੁਤਾਬਿਕ ਪੁਲੀਸ ਭਾਜਪਾ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਬਿਲਗਾ ਵਿੱਚ ਲੈ ਗਈ ਜਿੱਥੇ ਭਾਜਪਾ ਵਰਕਰਾਂ ਨੇ ਥਾਣੇ ਅੱਗੇ ਧਰਨਾ ਲਗਾ ਦਿਤਾ। ਦੱਸਣਯੋਗ ਹੈ ਕਿ ਰਾਣਾ ਹਰਦੀਪ ਸਿੰਘ ਅਤੇ ਕੇ.ਡੀ ਭੰਡਾਰੀ ਦੀ ਅਗਵਾਈ ਵਿਚ ਭਾਜਪਾ ਨੇ ਪਿੰਡ ਰੂਪੇਵਾਲ ਦੀ ਦਾਣਾ ਮੰਡੀ ਵਿਚ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕੈਂਪ ਲਗਾਇਆ ਹੋਇਆ ਸੀ। ਇਸੇ ਦੌਰਾਨ ਡੀਐੱਸਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਅਤੇ ਐੱਸਐੱਚਓ ਬਲਵਿੰਦਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਭਾਰੀ ਪੁਲੀਸ ਫੋਰਸ ਨੇ ਜਦੋਂ ਭਾਜਪਾ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਸਣੇ ਵਰਕਰਾਂ ਨੇ ਇਸ ਦਾ ਭਾਰੀ ਵਿਰੋਧ ਕੀਤਾ। ਇਸੇ ਦੌਰਾਨ ਪੁਲੀਸ ਨੇ ਉਨ੍ਹਾਂ ਨਾਲ ਧੱਕਾ-ਮੁੱਕੀ ਵੀ ਕੀਤੀ।

Advertisement

ਕੇ.ਡੀ. ਭੰਡਾਰੀ ਅਤੇ ਰਾਣਾ ਨੇ ਕਿਹਾ ਕਿ ਪੁਲੀਸ ਆਮ ਆਦਮੀ ਪਾਰਟੀ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਮਾਨ ਸਰਕਾਰ ਵਿਰੋਧੀਆਂ ਨੂੰ ਗ੍ਰਿਫ਼ਤਾਰ ਕਰਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕੁਝ ਸਮੇਂ ਤੋਂ ਹਲਕਾ ਸ਼ਾਹਕਟ ਦੇ ਪਿੰਡਾਂ ਵਿਚ ਕੈਂਪ ਲਗਾ ਕੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਆਮ ਲੋਕਾਂ ਨੂੰ ਜਾਗਰੂਕ ਕਰਦੇ ਆ ਰਹੇ ਹਨ। ਮਾਨ ਸਰਕਾਰ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਲੋੜਵੰਦ ਲਾਭਪਾਤਰੀਆਂ ਤੱਕ ਸਰਕਾਰੀ ਸਕੀਮਾਂ ਪਹੁੰਚਣ ਵਿਚ ਵਿਘਨ ਪਾਇਆ ਹੈ। ਉਨ੍ਹਾਂ ਕਿਹਾ ‘ਆਪ’ ਸਰਕਾਰ ਦੀਆਂ ਇਨ੍ਹਾਂ ਧੱਕੇਸ਼ਾਹੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisement
Tags :
BJP activistsBJP newslatest punjabi newsPunjab BJPpunjabi tribune update