ਭਾਜਪਾ ਵਿਧਾਇਕ ਵੱਲੋਂ ਪ੍ਰਸ਼ਾਸਨਿਕ ਦਫ਼ਤਰਾਂ ਦਾ ਦੌਰਾ : The Tribune India

ਭਾਜਪਾ ਵਿਧਾਇਕ ਵੱਲੋਂ ਪ੍ਰਸ਼ਾਸਨਿਕ ਦਫ਼ਤਰਾਂ ਦਾ ਦੌਰਾ

ਭਾਜਪਾ ਵਿਧਾਇਕ ਵੱਲੋਂ ਪ੍ਰਸ਼ਾਸਨਿਕ ਦਫ਼ਤਰਾਂ ਦਾ ਦੌਰਾ

ਤਹਿਸੀਲ ਕੰਪਲੈਕਸ ਵਿੱਚ ਹਾਜ਼ਰੀ ਰਜਿਸਟਰ ਚੈੱਕ ਕਰਦੇ ਹੋਏ ਵਿਧਾਇਕ ਮਹਾਜਨ।

ਜਗਜੀਤ ਸਿੰਘ
ਮੁਕੇਰੀਆਂ, 9 ਦਸੰਬਰ

ਹਲਕਾ ਵਿਧਾਇਕ ਜੰਗੀ ਲਾਲ ਮਹਾਜਨ ਨੇ ਸਥਾਨਕ ਤਹਿਸੀਲ ਕੰਪਲੈਕਸ ਵਿਚਲੇ ਐੱਸਡੀਐੱਮ ਤੇ ਤਹਿਸੀਲਦਾਰ ਦਫ਼ਤਰਾਂ ਸਮੇਤ ਸਥਾਨਕ ਪਟਵਾਰ ਖਾਨੇ ਦਾ ਅਚਨਚੇਤੀ ਦੌਰਾ ਕੀਤਾ ਤੇ ਕੰਮ ਕਰਵਾਉਣ ਪੁੱਜੇ ਹੋਏ ਲੋਕਾਂ ਨਾਲ ਦਰਪੇਸ਼ ਮੁਸ਼ਕਿਲਾਂ ਬਾਰੇ ਗੱਲਬਾਤ ਕੀਤੀ। ਵਿਧਾਇਕ ਦੇ ਦੌਰੇ ਮੌਕੇ ਐੱਸਡੀਐੱਮ ਸਮੇਤ ਕਈ ਦਫ਼ਤਰਾਂ ਵਿੱਚ ਕੁਰਸੀਆਂ ਅਧਿਕਾਰੀਆਂ ਤੇ ਮੁਲਾਜ਼ਮਾਂ ਤੋਂ ਖਾਲੀ ਮਿਲੀਆਂ, ਜਦਕਿ ਕੰਮ ਕਰਵਾਉਣ ਪੁੱਜੇ ਹੋਏ ਲੋਕ ਖੱਜਲ-ਖੁਆਰ ਹੁੰਦੇ ਵੇਖੇ ਗਏ। ਜਾਇਜ਼ਾ ਲੈਣ ਮਗਰੋਂ ਵਿਧਾਇਕ ਮਹਾਜਨ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਇਲਾਕਾ ਵਾਸੀਆਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਤਹਿਸੀਲ ਕੰਪਲੈਕਸ ਵਿਚਲੇ ਵੱਖ-ਵੱਖ ਦਫ਼ਤਰਾਂ ‘ਚ ਤਾਇਨਾਤ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਗੈਰ-ਹਾਜ਼ਰੀ ਕਾਰਨ ਲੋਕਾਂ ਨੂੰ ਮੁਸ਼ਕਲ ਝੱਲਣੀ ਪੈ ਰਹੀ ਹੈ। ਉਨ੍ਹਾਂ ਦੱਸਿਆ ਕਿ ਉਹ ਸਵੇਰੇ ਸਾਢੇ 11 ਵਜੇ ਦੇ ਕਰੀਬ ਤਹਿਸੀਲ ਕੰਪਲੈਕਸ ਵਿਖੇ ਪੁੱਜੇ ਸਨ ਤੇ ਜਾਇਜ਼ਾ ਲੈਣ ‘ਤੇ ਸਾਹਮਣੇ ਆਇਆ ਕਿ ਕਈ ਦਫ਼ਤਰਾਂ ‘ਚੋਂ ਅਧਿਕਾਰੀ ਤੇ ਕਰਮਚਾਰੀ ਗਾਇਬ ਹਨ। ਹਾਜ਼ਰੀ ਰਜਿਸਟਰ ਦੀ ਜਾਂਚ ਮਗਰੋਂ ਪਤਾ ਲੱਗਾ ਕਿ ਕੁਝ ਕਾਮਿਆਂ ਦੀ ਨਾ ਤਾਂ ਹਾਜ਼ਰੀ ਲੱਗੀ ਹੈ ਤੇ ਨਾ ਹੀ ਕੋਈ ਛੁੱਟੀ ਦੀ ਅਰਜ਼ੀ ਦਰਜ ਕੀਤੀ ਗਈ ਹੈ। ਵਿਧਾਇਕ ਨੇ ਰੋਸ ਪ੍ਰਗਟਾਇਆ ਕਿ ਕਾਗਜ਼ੀ ਤੌਰ ‘ਤੇ ਸਵੱਛ ਭਾਰਤ ਅਭਿਆਨ ਮੁਹਿੰਮ ਦਾ ਸਮਰਥਨ ਕਰਨ ਵਾਲੇ ਅਧਿਕਾਰੀਆਂ ਵੱਲੋਂ ਕੰਪਲੈਕਸ ਦੀ ਸਾਫ਼-ਸਫ਼ਾਈ ਵੱਲ ਵੀ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਤਹਿਸੀਲ ਕੰਪਲੈਕਸ ਵਿਚ ਸਾਫ਼-ਸਫ਼ਾਈ ਦਾ ਮੰਦਾ ਹਾਲ ਹੈ।

ਐੱਸਡੀਐੱਮ ਵਲੋਂ ਮੀਟਿੰਗ ਲਈ ਹੁਸ਼ਿਆਰਪੁਰ ਹੋਣ ਦਾ ਦਾਅਵਾ

ਐੱਸਡੀਐੱਮ ਕੰਵਲਜੀਤ ਸਿੰਘ ਨੇ ਦੱਸਿਆ ਕਿ ਉਹ ਹੁਸ਼ਿਆਰਪੁਰ ਵਿੱਚ ਮੀਟਿੰਗ ਲਈ ਆਏ ਹੋਏ ਹਨ ਜਦਕਿ ਦਫ਼ਤਰੀ ਕੰਮ ਸਬੰਧੀ ਕੁਝ ਮੁਲਾਜ਼ਮ ਫੀਲਡ ’ਚ ਹਨ। ਉਨ੍ਹਾਂ ਭਰੋਸਾ ਦਵਾਇਆ ਕਿ ਤਹਿਸੀਲ ਕੰਪਲੈਕਸ ਵਿੱਚ ਸਾਫ਼-ਸਫ਼ਾਈ ਦੇ ਪ੍ਰਬੰਧਾਂ ਨੂੰ ਛੇਤੀ ਹੀ ਦਰੁਸਤ ਕਰ ਦਿੱਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All