ਪਾਣੀਆਂ ਦੇ ਮੁੱਦੇ ’ਤੇ ਭਾਜਪਾ ਵੱਲੋਂ ‘ਆਪ’ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਪੱਤਰ ਪ੍ਰੇਰਕ ਪਠਾਨਕੋਟ, 2 ਮਈ ਬੀਬੀਐਮਬੀ ਦਾ ਪਾਣੀ ਹਰਿਆਣਾ ਨੂੰ ਦਿੱਤੇ ਜਾਣ ਦੇ ਮੁੱਦੇ ’ਤੇ ਭਾਰਤੀ ਜਨਤਾ ਪਾਰਟੀ ਵੱਲੋਂ ਭਗਵੰਤ ਮਾਨ ਦੀ ਸਰਕਾਰ ਦੇ ਵਿਰੋਧ ’ਚ ਇਥੇ ਵਾਲਮੀਕ ਚੌਕ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਿਜੈ ਸ਼ਰਮਾ, ਸਾਬਕਾ...
Advertisement
ਪੱਤਰ ਪ੍ਰੇਰਕ
ਪਠਾਨਕੋਟ, 2 ਮਈ
Advertisement
ਬੀਬੀਐਮਬੀ ਦਾ ਪਾਣੀ ਹਰਿਆਣਾ ਨੂੰ ਦਿੱਤੇ ਜਾਣ ਦੇ ਮੁੱਦੇ ’ਤੇ ਭਾਰਤੀ ਜਨਤਾ ਪਾਰਟੀ ਵੱਲੋਂ ਭਗਵੰਤ ਮਾਨ ਦੀ ਸਰਕਾਰ ਦੇ ਵਿਰੋਧ ’ਚ ਇਥੇ ਵਾਲਮੀਕ ਚੌਕ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਿਜੈ ਸ਼ਰਮਾ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ, ਐਡਵੋਕੇਟ ਕੁਲਭੂਸ਼ਣ ਮਿਨਹਾਸ, ਅਨਿਲ ਰਾਮਪਾਲ, ਸੁਰੇਸ਼ ਕੁਮਾਰ, ਰਾਜੀਵ ਕੁਮਾਰ, ਜਤਿੰਦਰ ਆਦਿ ਹਾਜ਼ਰ ਸਨ।
ਆਗੂਆਂ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਪਾਣੀਆਂ ਦੇ ਨਾਂ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਇਸ ਮੁੱਦੇ ਦਾ ਰਾਜਨੀਤੀਕਰਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪੂਰਾ ਪਾਣੀ ਨਹੀਂ ਮਿਲਿਆ ਹੈ ਬਲ ਕਿ ਕੇਵਲ 60 ਪ੍ਰਤੀਸ਼ਤ ਪਾਣੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਦੌਰਾਨ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਸ਼ਾਇਦ ਪੰਜਾਬ ਸਰਕਾਰ ਦਿੱਲੀ ਦੀ ਜਨਤਾ ਤੋਂ ਹਾਰ ਦਾ ਬਦਲਾ ਲੈ ਰਹੀ ਹੈ।
Advertisement