DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

BJP Punjab Revolt: ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਬਦਲਣ ਨਾਲ ਪਾਰਟੀ ’ਚ ਬਗਾਵਤ ਸ਼ੁਰੂ

ਪਾਰਟੀ ਆਗੂਆਂ ਵੱਲੋਂ ਅਸਤੀਫੇ ਦੇਣ ਦਾ ਐਲਾਨ; ਵਰਕਰਾਂ ਦੀ ਗੱਲ ਨਾ ਸੁਣਨ ਦੇ ਦੋਸ਼ ਲਾਏ

  • fb
  • twitter
  • whatsapp
  • whatsapp
Advertisement

BJP Punjab Revolt : ਨਿਯੁਕਤੀ ਕਰਨ ਤੋਂ ਦੋ ਹਫਤਿਆਂ ਤੋਂ ਵੀ ਘੱਟ ਸਮੇਂ ’ਚ ਸਤੀਸ਼ ਬਾਵਾ ਨੂੰ ਭਾਜਪਾ ਦੇ ਜ਼ਿਲ੍ਹਾ (ਸ਼ਹਿਰੀ) ਪ੍ਰਧਾਨ ਦੇ ਅਹੁਦੇ ਤੋਂ ਹਟਾ ਕੇ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਵਿਚ ਬਗਾਵਤ ਸ਼ੁਰੂ ਹੋ ਗਈ ਹੈ। ਹਾਈ ਕਮਾਨ ਦੇ ਇਸ ਫ਼ੈਸਲੇ ਤੋਂ ਖਫ਼ਾ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ।

ਅੱਜ ਇੱਥੇ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਸਾਬਕਾ ਮੰਤਰੀ ਤੀਕਸ਼ਨ ਸੂਦ ਅਤੇ ਹੋਰ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਦਾ ਫ਼ੈਸਲਾ ਮਨਜ਼ੂਰ ਨਹੀਂ। ਉਨ੍ਹਾਂ ਪੁੱਛਿਆ ਕਿ ਜੇਕਰ ਬਾਵਾ ਨੂੰ ਅਹੁਦੇ ਤੋਂ ਹਟਾਉਣਾ ਹੀ ਸੀ ਤਾਂ ਅਹੁਦਾ ਦਿੱਤਾ ਹੀ ਕਿਉਂ ਗਿਆ।

Advertisement

ਸ੍ਰੀ ਸੂਦ ਨੇ ਕਿਹਾ ਕਿ ਪਾਰਟੀ ਦੇ ਇਤਿਹਾਸ ਵਿਚ ਕਦੀ ਅਜਿਹਾ ਨਹੀਂ ਹੋਇਆ ਕਿ ਕਿਸੇ ਅਹੁਦੇਦਾਰ ਨੂੰ ਬਿਨਾਂ ਕਾਰਨ ਦੱਸੇ ਇਸ ਤਰਾਂ ਹਟਾ ਦਿੱਤਾ ਗਿਆ ਹੋਵੇ। ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਦੇ ਇਸ ਫ਼ੈਸਲੇ ਨਾਲ ਜ਼ਿਲ੍ਹੇ ਦਾ ਹਰ ਵਰਕਰ ਅਪਮਾਨਿਤ ਮਹਿਸੂਸ ਕਰ ਰਿਹਾ ਹੈ।

Advertisement

ਉਨ੍ਹਾਂ ਕਿਹਾ ਕਿ ਕਿਸ ਸਾਜਿਸ਼ ਤਹਿਤ ਇਹ ਸਭ ਕੀਤਾ ਗਿਆ ਜੋ ਸਮਝ ਤੋਂ ਬਾਹਰ ਹੈ। ਉਨ੍ਹਾਂ ਨੇ ਪੰਜਾਬ ਭਾਜਪਾ ਦੇ ਸੰਗਠਨ ਜਨਰਲ ਸਕੱਤਰ ਮੰਥਰੀ ਸ੍ਰੀਨਿਵਾਸੁਲੂ ਦਾ ਨਾਂ ਲੈਂਦਿਆਂ ਕਿਹਾ ਕਿ ਉਨ੍ਹਾਂ ਦੇ ਕੰਮ ਕਰਨ ਦਾ ਤਰੀਕਾ ਸਹੀ ਨਹੀਂ। ਜਿਵੇਂ ਉਹ ਮਨਮਰਜ਼ੀ ਕਰ ਰਹੇ ਹਨ, ਉਸ ਨਾਲ ਸੰਗਠਨ ਕਮਜ਼ੋਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕੁਝ ਸਾਲਾਂ ਤੋਂ ਭਾਜਪਾ ਦੇ ਵਰਕਰ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਸੰਗਠਨ ਦੀ ਕਮਾਨ ਸਹੀ ਹੱਥਾਂ ਵਿਚ ਨਾ ਹੋਣ ਕਰਕੇ ਪਾਰਟੀ ਦੀ ਕਾਰਗੁਜਾਰੀ ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ’ਚ ਨਿਰਾਸ਼ਾਜਨਕ ਰਹੀ। ਉਨ੍ਹਾਂ ਕਿਹਾ ਕਿ ਅੱਜ ਜਿਨ੍ਹਾਂ ਹੱਥਾਂ ’ਚ ਪੰਜਾਬ ਦੀ ਵਾਗਡੋਰ ਹੈ, ਨਾ ਉਨ੍ਹਾਂ ਨੂੰ ਪੰਜਾਬ ਦੀ ਜਾਣਕਾਰੀ ਹੈ, ਨਾ ਇੱਥੋਂ ਦੇ ਲੋਕਾਂ ਦਾ ਮਿਜ਼ਾਜ ਦਾ ਪਤਾ ਹੈ। ਜੇਕਰ ਅਜਿਹਾ ਚੱਲਦਾ ਰਿਹਾ ਤਾਂ ਪਾਰਟੀ ਦਾ ਹੋਰ ਵੀ ਨੁਕਸਾਨ ਹੋਵੇਗਾ।

ਸ੍ਰੀ ਸੂਦ ਨੇ ਕਿਹਾ ਕਿ ਆਪਣੀ ਗੱਲ ਰੱਖਣ ਲਈ ਉਨ੍ਹਾਂ ਨੇ ਸੂਬੇ ਦੇ ਕਈ ਆਗੂਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਕਿਸੇ ਨੇ ਫ਼ੋਨ ’ਤੇ ਗੱਲ ਕਰਨੀ ਮੁਨਾਸਿਬ ਨਹੀਂ ਸਮਝੀ। ਪਾਰਟੀ ਪੱਧਰ ’ਤੇ ਸੁਣਵਾਈ ਨਾ ਹੋਣ ਕਾਰਨ ਸਾਰੇ ਆਗੂਆਂ ਨੂੰ ਮੀਡੀਆ ਸਾਹਮਣੇ ਆਪਣੀ ਗੱਲ ਰੱਖਣੀ ਪੈ ਰਹੀ ਹੈ।

ਸਤੀਸ਼ ਬਾਵਾ ਨੇ ਕਿਹਾ ਕਿ ਪਾਰਟੀ ਨੇ ਕਈ ਸਾਲਾਂ ਦੀ ਉਨ੍ਹਾਂ ਦੀ ਮਿਹਨਤ ਨੂੰ ਮਿੱਟੀ ਵਿਚ ਮਿਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨਹੀਂ ਛੱਡਣਗੇ ਅਤੇ ਨਾ ਹੀ ਆਪਣੇ ਸਮਰਥਕਾਂ ਨੂੰ ਪਾਰਟੀ ਛੱਡਣ ਦੇਣਗੇ ਪਰ ਜੇਕਰ ਉਨ੍ਹਾਂ ਦਾ ਮਾਨ ਸਨਮਾਨ ਵਾਪਸ ਨਾ ਹੋਇਆ ਤਾਂ ਉਹ ਕੋਈ ਸਖਤ ਕਦਮ ਚੁੱਕਣ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਉਹ ਲਾਈਵ ਹੋ ਕੇ ਆਤਮਹੱਤਿਆ ਕਰ ਲੈਣਗੇ।

ਇੱਥੇ ਜ਼ਿਕਰਯੋਗ ਹੈ ਕਿ ਐਤਵਾਰ ਨੂੰ ਭਾਜਪਾ ਨੇ ਜਥੇਬੰਦਕ ਢਾਂਚੇ ’ਚ ਰੱਦੋਬਦਲ ਕਰਦਿਆਂ ਜਿੱਥੇ 6 ਜ਼ਿਲ੍ਹਿਆਂ ਦੇ ਨਵੇਂ ਪ੍ਰਧਾਨ ਨਿਯੁਕਤ ਕੀਤੇ, ਉੱਥੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰੀ ਅਤੇ ਦਿਹਾਤੀ ਦੇ ਪ੍ਰਧਾਨ ਵੀ ਬਦਲ ਦਿੱਤੇ। ਅਜੇ ਦੋ ਕੁ ਹਫ਼ਤੇ ਪਹਿਲਾਂ ਹੀ ਸਤੀਸ਼ ਬਾਵਾ ਨੂੰ ਸ਼ਹਿਰੀ ਅਤੇ ਯੋਗੇਸ਼ ਸਪਰਾ ਨੂੰ ਦੇਹਾਤੀ ਦਾ ਪ੍ਰਧਾਨ ਐਲਾਨਿਆ ਗਿਆ ਸੀ। ਅਜੇ ਵਧਾਈਆਂ ਦਾ ਦੌਰ ਚੱਲ ਹੀ ਰਿਹਾ ਸੀ ਕਿ ਇਨ੍ਹਾਂ ਨੂੰ ਅਹੁਦਿਆਂ ਤੋਂ ਲਾਹ ਦਿੱਤਾ ਗਿਆ। ਇਨ੍ਹਾਂ ਦੀ ਥਾਂ ’ਤੇ ਨਿਤਿਨ ਨੰਨੂ ਨੂੰ ਸ਼ਹਿਰੀ ਅਤੇ ਸੰਜੀਵ ਮਿਨਹਾਸ ਨੂੰ ਦਿਹਾਤੀ ਦਾ ਪ੍ਰਧਾਨ ਥਾਪ ਦਿੱਤਾ ਗਿਆ ਹੈ। ਬਦਲੇ ਗਏ ਦੋਵੇਂ ਆਗੂ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਤੀਕਸ਼ਨ ਸੂਦ ਦੇ ਨਜ਼ਦੀਕੀ ਹਨ ਜਦੋਂਕਿ ਨੰਨੂ ਤੇ ਮਿਨਹਾਸ ਸਾਬਕਾ ਰਾਜ ਮੈਂਬਰ ਪਾਰਲੀਮੈਂਟ ਵਿਜੇ ਸਾਂਪਲਾ ਦੇ ਨੇੜੇ ਹਨ।

Advertisement
×