BJP Rally: ਪੰਜਾਬ ’ਚ ਨਸ਼ੇ ਤੇ ਗੈਂਗਸਟਰਵਾਦ ਦਾ ਮੁੱਦਾ ਭਾਰੂ: ਨਾਇਬ ਸੈਣੀ
ਬਲਾਚੌਰ ਹਲਕੇ ਦੇ ਪਿੰਡ ਬਾਗੋਵਾਲ ਵਿੱਚ ਕਰਵਾਏ ਗਏ ਨਵਯੁੱਗ ਸੰਮੇਲਨ ਦੌਰਾਨ ਨੌਜਵਾਨ ਆਗੂ ਰਵੀਇੰਦਰ ਸਿੰਘ ਬਾਗੋਵਾਲ ਨੇ ਆਪਣੇ ਵੱਡੀ ਗਿਣਤੀ ਸਮਰਥਕਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਹੈ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ...
ਬਲਾਚੌਰ ਹਲਕੇ ਦੇ ਪਿੰਡ ਬਾਗੋਵਾਲ ਵਿੱਚ ਕਰਵਾਏ ਗਏ ਨਵਯੁੱਗ ਸੰਮੇਲਨ ਦੌਰਾਨ ਨੌਜਵਾਨ ਆਗੂ ਰਵੀਇੰਦਰ ਸਿੰਘ ਬਾਗੋਵਾਲ ਨੇ ਆਪਣੇ ਵੱਡੀ ਗਿਣਤੀ ਸਮਰਥਕਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਹੈ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਵੀਇੰਦਰ ਬਾਗੋਵਾਲ ਨੂੰ ਪਾਰਟੀ ਦਾ ਪੱਲਾ ਫੜਾਇਆ। ਇਸ ਮੌਕੇ ਡੇਰਾ ਬਾਉੜੀ ਸਾਹਿਬ ਦੇ ਗੱਦੀਨਸ਼ੀਨ ਸੁਆਮੀ ਦਿਆਲ ਜੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਹੋਏ।
ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਸਰਕਾਰ ਉੱਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਨਸ਼ਾ, ਗੈਂਗਸਟਰਵਾਦ ਅਤੇ ਆਮ ਲੋਕਾਂ ਦੀ ਲੁੱਟਖਸੁੱਟ ਦਾ ਮੁੱਦਾ ਸਭ ਤੋਂ ਵੱਧ ਭਾਰੂ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੂਬੇ ਵਿੱਚ ਬਰਾਤਾਂ ਘੱਟ ਅਤੇ ਨੌਜਵਾਨਾਂ ਦੀਆਂ ਅਰਥੀਆਂ ਵੱਧ ਨਿਕਲ ਰਹੀਆਂ ਹਨ, ਜੋ ਬੇਹੱਦ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਭਾਜਪਾ ਦੀ ਸਰਕਾਰ ਆਉਣ ਉੱਤੇ ਨਸ਼ਾ ਅਤੇ ਗੈਂਗਸਟਰਵਾਦ ਨੂੰ ਜੜ੍ਹੋਂ ਮੁਕਾ ਦਿੱਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ, ਸੰਦੀਪ ਭਾਟੀਆ ਸੋਨੂੰ ਆਦੋਆਣਾ, ਸੀਨੀਅਰ ਭਾਜਪਾ ਆਗੂ ਅਤੇ ਓ ਬੀ ਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਅਸ਼ੋਕ ਨਾਨੋਵਾਲ, ਹਰਿਆਣਾ ਦੇ ਚੇਅਰਮੈਨ ਚੌਧਰੀ ਦੇਵੀ ਨਾਥ ਅਤੇ ਵਿਜੈ ਭਾਟੀਆ ਸੰਡਰੇਵਾਲ ਸਮੇਤ ਪੰਜਾਬ ਤੇ ਹਰਿਆਣਾ ਦੀ ਲੀਡਰਸ਼ਿਪ ਨੇ ਸੰਬੋਧਨ ਕੀਤਾ।

