DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

B J P ਲੋਕਾਂ ਦੀਆਂ ਉਮੀਦਾਂ ’ਤੇ ਖ਼ਰੀ ਉਤਰਨ ਲਈ ਤਿਆਰ: ਖੰਨਾ

ਪੰਜ ਰਾਜਾਂ ਵਿੱਚ ਭਾਜਪਾ ਦੇ ਜਿੱਤਣ ਦਾ ਦਾਅਵਾ

  • fb
  • twitter
  • whatsapp
  • whatsapp
featured-img featured-img
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਅਤੇ ਹੋਰ।
Advertisement

ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਉਨ੍ਹਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਭਾਜਪਾ ਪੂਰੀ ਤਰ੍ਹਾਂ ਤਿਆਰ ਹੈ। ਇਸ ਮੌਕੇ ਉਨਾਂ ਨਾਲ ਸਾਬਕਾ ਕੌਂਸਲਰ ਰਾਜੀਵ ਦੱਤ ਰਿੰਪਾ ਸ਼ਰਮਾ ਅਤੇ ਗੋਪੀ ਚੰਦ ਕਪੂਰ ਵੀ ਮੌਜੂਦ ਸਨ। ਸ੍ਰੀ ਖੰਨਾ ਨੇ ਕਿਹਾ ਕਿ ਪੰਜ ਰਾਜਾਂ ਵਿੱਚ ਰਿਕਾਰਡਤੋੜ ਵੋਟਾਂ ਪੈਣ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਲੋਕ ਸਥਾਨਕ ਸਰਕਾਰਾਂ ਦੀਆਂ ਨੀਤੀਆਂ ਤੋਂ ਨਾਖੁਸ਼ ਹਨ। ਉਨ੍ਹਾਂ ਕਿਹਾ ਕਿ ਇਹ ਨਰਾਜ਼ਗੀ ਚੋਣ ਨਤੀਜਿਆਂ ਵਿੱਚ ਸਾਫ ਤੌਰ ’ਤੇ ਸਾਹਮਣੇ ਆਵੇਗੀ ਅਤੇ ਲੋਕ ਭਾਜਪਾ ਨੂੰ ਵੱਡਾ ਫਤਵਾ ਦੇਣਗੇ। ਸ੍ਰੀ ਖੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਭਾਜਪਾ ਦੀ ਲੋਕਪ੍ਰਿਯਤਾ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਜੋ ਸੱਤ ਰਾਜ ਸਭਾ ਮੈਂਬਰ ਭਾਜਪਾ ਵਿੱਚ ਸ਼ਾਮਲ ਹੋਏ ਹਨ, ਉਹ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਲਈ ਗੇਮ ਚੇਂਜਰ ਸਾਬਤ ਹੋਣਗੇ। ਇਸ ਦਾ ਸਿੱਧਾ ਅਸਰ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਹੱਕ ਵਿੱਚ ਦੇਖਣ ਨੂੰ ਮਿਲੇਗਾ।

Advertisement
Advertisement
×