ਤਿੰਨ MLAs ਦੇ ਆਉਣ ਨਾਲ BJP ਮਜ਼ਬੂਤ ਹੋਈ: ਠਾਕੁਰ
ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ, ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਵੱਲੋਂ ‘ਆਪ’ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਸਵਾਗਤ ਕਰਦਿਆਂ ਦਾਅਵਾ ਕੀਤਾ ਕਿ ਇਸ ਨਾਲ ਪੰਜਾਬ ਵਿੱਚ...
ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ, ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਵੱਲੋਂ ‘ਆਪ’ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਸਵਾਗਤ ਕਰਦਿਆਂ ਦਾਅਵਾ ਕੀਤਾ ਕਿ ਇਸ ਨਾਲ ਪੰਜਾਬ ਵਿੱਚ ਪਾਰਟੀ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ। ਭਾਜਪਾ ਦੇ ਜ਼ਿਲ੍ਹਾ ਬੁਲਾਰੇ ਯੋਗੇਸ਼ ਠਾਕੁਰ ਨੇ ਕਿਹਾ ਕਿ ਪਾਰਟੀ ਦੀ ਰਾਸ਼ਟਰਵਾਦੀ ਵਿਚਾਰਧਾਰਾ, ਮਜ਼ਬੂਤ ਲੀਡਰਸ਼ਿਪ ਅਤੇ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਭਾਜਪਾ ਨਾਲ ਜੁੜਨਾ ਸਾਬਤ ਕਰਦਾ ਹੈ ਕਿ ਪੰਜਾਬ ਦੇ ਲੋਕ ਹੁਣ ਭਾਜਪਾ ਨੂੰ ਮਜ਼ਬੂਤ ਸਿਆਸੀ ਬਦਲ ਵਜੋਂ ਦੇਖ ਰਹੇ ਹਨ।
ਉਨ੍ਹਾਂ ਕਿਹਾ ਕਿ ਚੋਣ ਵਾਅਦੇ ਅਧੂਰੇ ਰਹਿਣ ਅਤੇ ‘ਆਪ’ ਸਰਕਾਰ ਦੇ ਹਰ ਫਰੰਟ ’ਤੇ ਫੇਲ੍ਹ ਹੋਣ ਕਾਰਨ ਲੋਕ ਨਿਰਾਸ਼ ਹਨ ਤੇ ਕੋਈ ਵਰਗ ਖੁਸ਼ ਨਹੀਂ ਹੈ। ਜਨਤਾ ਹੁਣ ਐਲਾਨਾਂ ਦੀ ਥਾਂ ਜ਼ਮੀਨੀ ਵਿਕਾਸ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਤਿੰਨਾਂ ਵਿਧਾਇਕਾਂ ਦਾ ਤਜਰਬਾ ਪਾਰਟੀ ਨੂੰ ਨਵੀਂ ਊਰਜਾ ਤੇ ਸੂਬੇ ਨੂੰ ਨਵੀਂ ਸਿਆਸੀ ਦਿਸ਼ਾ ਦੇਵੇਗਾ।

