DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਜਪਾ ਵਰਕਰਾਂ ਨੇ ‘ਆਪ’ ਸਰਕਾਰ ਦਾ ਪੁਤਲਾ ਫੂਕਿਆ

ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਹਰ ਫਰੰਟ ’ਤੇ ਫੇਲ੍ਹ: ਸੋਮ ਪ੍ਰਕਾਸ਼; ਸੂਬੇ ’ਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜਨ ਦਾ ਦੋਸ਼

  • fb
  • twitter
  • whatsapp
  • whatsapp
featured-img featured-img
ਫਗਵਾੜਾ ਵਿੱਚ ‘ਆਪ’ ਸਰਕਾਰ ਦਾ ਪੁਤਲਾ ਫੂਕਦੇ ਹੋਏ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਭਾਜਪਾ ਵਰਕਰ।
Advertisement

ਭਾਜਪਾ ਨੇ ਅੱਜ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਅਗਵਾਈ ਹੇਠ ਵਰਕਰ ਰੈਸਟ ਹਾਊਸ ਦੇ ਬਾਹਰ ‘ਆਪ’ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ ਅਤੇ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਕਾਨੂੰਨ ਦਾ ਬੁਰੀ ਤਰ੍ਹਾਂ ਜਨਾਜ਼ਾ ਨਿਕਲ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਅਤੇ ਨਿਆਂ ਵਿਵਸਥਾ ਦੀ ਹਾਲਤ ਬਹੁਤ ਹੀ ਮਾੜੀ ਹੋ ਚੁੱਕੀ ਹੈ। ਪੰਜਾਬ ਦਾ ਹਰੇਕ ਵਾਸੀ ਜਾਨੀ ਅਤੇ ਮਾਲੀ ਨੁਕਸਾਨ ਦੇ ਡਰ ਕਾਰਨ ਸਹਿਮ ਦੇ ਮਾਹੌਲ ਵਿੱਚ ਜੀਅ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਹਰੇਕ ਸਰਕਾਰੀ ਦਫਤਰ ਵਿੱਚ ਰਿਸ਼ਵਤਖੋਰੀ ਦਾ ਬੋਲਬਾਲਾ ਹੈ, ਜਿਸ ਕਾਰਨ ਆਮ ਜਨਤਾ ਬਹੁਤ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਨੂੰ ਬਦਲਣ ਲਈ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਆਮ ਜਨਤਾ ਸੁੱਖ ਦਾ ਜੀਵਨ ਬਤੀਤ ਕਰ ਸਕੇ।

Advertisement

ਇਸ ਮੌਕੇ ਕਿਸਾਨ ਮੋਰਚਾ ਦੇ ਕੌਮੀ ਸਕੱਤਰ ਅਵਤਾਰ ਸਿੰਘ ਮੰਡ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਬਹੁਤ ਹੀ ਬੁਰਾ ਹਾਲ ਹੈ। ਆਏ ਦਿਨ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਲੋਕਾਂ ਲਈ ਕੋਈ ਵੀ ਸੁਰੱਖਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਪੁਲੀਸ ਪ੍ਰਸ਼ਾਸਨ ਦੀ ਮਾੜੀ ਕਾਰਗੁਜ਼ਾਰੀ ਦੀ ਤਾਜ਼ਾ ਮਿਸਾਲ ਇਹ ਹੈ ਕਿ ਬੀਤੇ ਦਿਨ ਹੋਏ ਗੋਲੀਕਾਂਡ ਅਤੇ ਗੁੰਮਸ਼ੁਦਗੀ ਦੀਆਂ ਰਿਪੋਰਟਾਂ ਬਾਰੇ ਵੀ ਫਗਵਾੜਾ ਦਾ ਪੁਲੀਸ ਪ੍ਰਸ਼ਾਸਨ ਮੌਨ ਧਾਰ ਕੇ ਬੈਠਾ ਹੋਇਆ ਹੈ।

Advertisement

ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਰਾਜੀਵ ਪਾਹਵਾ, ਪੰਕਜ ਚਾਵਲਾ, ਸੰਜੂ ਚੈਲ, ਸ਼ਾਲੂ ਚੋਪੜਾ, ਨਰੇਸ਼ ਕੋਟਰਾਣੀ, ਸੁਰਿੰਦਰ ਚੋਪੜਾ, ਜੀਤਾ ਪੰਡਵਾ, ਕੌਂਸਲਰ ਬੀਰਾ ਰਾਮ, ਗਗਨ ਸੋਨੀ, ਪ੍ਰਦੀਪ ਆਹੂਜਾ, ਮਹੇਸ਼ ਬਾਂਗਾ, ਰਾਜ ਕੁਮਾਰ ਗੁਪਤਾ, ਰਣਜੀਤ ਪਾਬਲਾ, ਚੰਦਰੇਸ਼ ਕੌਲ, ਰਮੇਸ਼ ਕੁਮਾਰ, ਵਿਸ਼ਾਲ ਵਾਲੀਆ, ਰੌਸ਼ੀ ਹਰਦਾਸਪੁਰ, ਰਜਿੰਦਰ ਡਾਬਰੀ, ਮਨਿੰਦਰ ਕੌਰ, ਜਤਿੰਦਰ ਓਂਕਾਰ ਨਗਰ, ਮਹਿੰਦਰਪਾਲ ਧਰਮਸ਼ੋਤ ਅਤੇ ਰਾਜੂ ਚੈਲ ਸ਼ਾਮਲ ਸਨ।

Advertisement
×