ਹੁਸ਼ਿਆਰਪੁਰ (ਪੱਤਰ ਪ੍ਰੇਰਕ): ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਭਾਰਤੀ ਜਨਤਾ ਪਾਰਟੀ ਦੇ ਸੰਵਿਧਾਨ ਵਿਰੋਧੀ ਮਨਸੂਬਿਆਂ ਦੀ ਸਖਤ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਹਮੇਸ਼ਾ ਬਹੁਜਨ ਸਮਾਜ ਦੇ ਰਹਿਬਰਾਂ ਦਾ ਅਪਮਾਨ ਕੀਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਖ਼ਿਲਾਫ਼ ਕੀਤੀਆਂ ਅਪਮਾਨਜਨਕ ਟਿੱਪਣੀਆਂ ਨਾਲ ਭਾਜਪਾ ਦਾ ਦਲਿਤ ਤੇ ਸੰਵਿਧਾਨ ਵਿਰੋਧੀ ਚਿਹਰਾ ਨੰਗਾ ਹੋਇਆ ਹੈ।